ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ ਡਬਲਯੂ ਡੀ ਐਂਡ ਅਲਾਈਡ ਦੀ ਮਹੀਨਾਵਾਰ ਮੀਟਿੰਗ 2 ਅਗਸਤ ਦਿਨ ਸ਼ਨੀਵਾਰ ਨੂੰ ਹੋਵੇਗੀ

Spread the love

ਸ਼੍ਰੀ ਮੁਕਤਸਰ ਸਾਹਿਬ, 31 ਜੁਲਾਈ ( )- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ ਡਬਲਯੂ ਡੀ ਐਂਡ ਅਲਾਈਡ ਦੀ ਮਹੀਨਾਵਾਰ ਮੀਟਿੰਗ ਦਿਨ ਸ਼ਨੀਵਾਰ 2 ਅਗਸਤ ਨੂੰ  ਸਮਾਂ 11 ਵਜੇ ਤੋਂ 1 ਵਜੇ ਤੱਕ ਪ੍ਰਧਾਨ ਦਰਸ਼ਨ ਸਿੰਘ ਕਪੂਰ ਅਤੇ ਚਿੰਤ ਰਾਮ ਨਾਹਰ ਦੀ ਅਗਵਾਈ ਹੇਠ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ । ਇਸ ਮੌਕੇ ਤੇ ਆਗੂ ਗੁਰਬਚਨ ਸਿੰਘ, ਮੁਖਤਿਆਰ ਸਿੰਘ ਬੇਦੀ, ਅਸ਼ੋਕ ਕੁਮਾਰ ਭਾਰਤੀ ,ਕਿਰਪਾਲ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ ਸਾਢੇ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਡੇ ਤਿੰਨ ਸਾਲ ਵਿਚ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਆਊਟਸੋਰਸ ( ਕੱਚੇ ਕਾਮੇ) ਨੂੰ ਵਾਰ ਵਾਰ ਲਿਖਤੀ ਮੀਟਿੰਗਾ ਦਾ ਸਮਾਂ ਦੇ ਕੇ ਮੀਟਿੰਗ ਵਾਲੇ ਦਿਨ ਮੀਟਿੰਗਾ ਨੂੰ ਮੁਲਤਵੀ ਕਰਕੇ ਕਿਸੇ ਵੀ ਕਾਮੇ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਕਰਕੇ ਸਾਰੀਆਂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਜੱਥੇਬੰਦੀ ਦੇ ਸਾਰੇ ਵਰਕਰਾਂ ਸਮੇਂ ਸਿਰ ਹਾਜ਼ਰ ਹੋਣ ਤਾਂ ਜ਼ੋ ਨਵੇਂ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *