ਚੇਅਰਮੈਨ ਨੇ ਮੰਡੀਆਂ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ

Spread the love

ਭੀਖੀ, 27 ਮਾਰਚ ( ਕਮਲ ਕਾਂਤ )

ਕੁਝ ਦਿਨਾਂ ਵਿੱਚ ਆਉਣ ਵਾਲੀ ਕਣਕ ਦੀ ਫਸਲ ਨੂੰ ਧਿਆਨ ਵਿੱਚ ਰੱਖਦੇ ਹੋਏ, ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ ਨੇ ਆਪਣੀ ਟੀਮ ਨਾਲ ਧਲੇਵਾਂ, ਮੋਹਰ ਸਿੰਘ ਵਾਲਾ, ਜੱਸੜਵਾਲਾ, ਹਮੀਰਗੜ੍ਹ ਢੈਪਈ, ਹੋਡਲਾ ਕਲਾਂ ਅਤੇ ਹੀਰੋ ਕਲਾਂ ਦੇ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਰੋਸ਼ਨੀ, ਪੀਣ ਵਾਲੇ ਪਾਣੀ ਅਤੇ ਕਿਸਾਨਾਂ ਦੇ ਅਨਾਜ ਦੀ ਸੁਚਾਰੂ ਢੋਆ-ਢੁਆਈ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸੀਜ਼ਨ ਤੋਂ ਪਹਿਲਾਂ, ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿੰਡ-ਪਿੰਡ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਰਜਿੰਦਰ ਸਿੰਘ ਸਰਪੰਚ ਅਨੂਪਗੜ੍ਹ, ਸਰਪੰਚ ਜਤਿੰਦਰ ਸਿੰਘ ਸਮਾਓਂ, ਰਜਿੰਦਰ ਜਾਫਰੀ, ਰਾਜ ਕੁਮਾਰ ਸਿੰਗਲਾ, ਸਰਪੰਚ ਸੁਖਵਿੰਦਰ ਸਿੰਘ, ਓਮਪ੍ਰੀਤ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ ਕੁੰਨੜ, ਰਘਵੀਰ ਸਿੰਘ, ਪੰਮਾ ਸਿੰਘ ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਜੱਸਰ ਵਾਲਾ, ਗੁਰਸੇਵਕ ਸਿੰਘ, ਅਮਰਿੰਦਰ ਸਿੰਘ ਸਰਪੰਚ, ਨਿਰਭੈ ਸਿੰਘ, ਹੈਪੀ ਅਤੇ ਪਾਰਟੀ ਵਲੰਟੀਅਰ ਮੌਜੂਦ ਸਨ।                                                                                         

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *