ਜਲੰਧਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦੇ ਦੋ ਮੈਂਬਰ ਕਾਬੂ ਕੀਤੇ

Spread the love

ਜਲੰਧਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦੇ ਦੋ ਮੈਂਬਰ ਕਾਬੂ ਕੀਤੇ

ਜਲੰਧਰ 19 ਨਵੰਬਰ (ਅਮ੍ਰਿੰਤਪਾਲ ਸਿੰਘ)ਜਲੰਧਰ ਦਿਹਾਤੀ ਪੁਲੀਸ ਨੇ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜੋ ਟਰੱਕ ‘ਚ ਭੁੱਕੀ ਲਿਜਾ ਰਹੇ ਸਨ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ 102 ਕਿਲੋ ਭੁੱਕੀ ਬਰਾਮਦ ਕੀਤੀ ਹੈ।ਐੱਸਐੱਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ, ਜਿਸ ‘ਚ ਫਰਸ਼ ਦੇ ਹੇਠ ਬਕਸਾ ਬਣਾਇਆ ਹੋਇਆ ਸੀ ਤੇ ਉਸ ਦੀ ਵਰਤੋਂ ਭੁੱਕੀ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਸੀ।ਉਨ੍ਹਾਂ ਦੱਸਿਆ ਕਿ ਭੁੱਕੀ ਦੀ ਖੇਪ ਆਉਣ ਦੀ ਸੂਚਨਾ ਮਿਲਣ ‘ਤੇ ਐੱਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀਐੱਸਪੀ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਬਣਾਈਆਂ ਗਈਆਂ ਸਨ।

ਇਸ ਦੌਰਾਨ ਥਾਣਾ ਸ਼ਾਹਕੋਟ ਦੇ ਐੱਸਆਈ ਗੁਰਨਾਮ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਮੋਗਾ-ਜਲੰਧਰ ਹਾਈਵੇਅ ਦੇ ਟੀ-ਪੁਆਇੰਟ ‘ਤੇ ਨਾਕਾਬੰਦੀ ਕਰਕੇ ਟਰੱਕ ਨੂੰ ਰੋਕਿਆ ਅਤੇ ਉਸ ‘ਚ ਲੁਕਾਈ ਹੋਈ 102 ਕਿਲੋ ਭੁੱਕੀ ਬਰਾਮਦ ਕੀਤੀ। ਐੱਸਐੱਸਪੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ਼ ਰਾਜੂ ਵਾਸੀ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਦੋ ਹੋਰ ਮੁਲਜ਼ਮ ਕਪੂਰਥਲਾ ਤੇ ਗੋਇੰਦਵਾਲ ਦੀ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਦੀ ਪਛਾਣ ਸੋਨੂੰ ਦੌਲੇਵਾਲਾ ਵਾਸੀ ਮੋਗਾ ਅਤੇ ਕਰਨ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਕਿ ਇਹ ਵਿਅਕਤੀ ਰਾਜਸਥਾਨ ਤੇ ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਦੇ ਸਨ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *