ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਲਗਾਈ ਗਈ ਵਿਸ਼ਾਲ ਪੁਸਤਕ ਪ੍ਰਦਰਸ਼ਨੀ

Spread the love

ਫੱਤੂ ਢੀਗਾ10 ਅਪ੍ਰੈਲ ਅਮਨਦੀਪ ਜ਼ਿਲ੍ਹਾ ਭਾਸ਼ਾ ਦਫਤਰ ਕਪੂਰਥਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਟਾਫ਼ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਮੌਕੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ ।ਪੁਸਤਕ ਪ੍ਰਦਰਸ਼ਨੀ ਦੌਰਾਨ ਆਮ ਲੋਕਾਂ ਵੱਲੋਂ ਵੀ ਕਿਤਾਬਾਂ ਵੇਖਣ ਅਤੇ ਖਰੀਦਣ ਲਈ ਬਹੁਤ ਦਿਲਚਸਪੀ ਵਿਖਾਈ ਗਈ।ਇਸ ਮੌਕੇ ਪ੍ਰਦਰਸ਼ਨੀ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ,ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ,ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਹਰਕਮਲਪ੍ਰਿਤਪਾਲ ਸਿੰਘ ਭਰੋਤ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ  ਕਪੂਰਥਲਾ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਦੌਰ ਵਿੱਚ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਕਿਤਾਬਾਂ ਹੀ ਸੋਚ ਤੇ ਸਮਾਜ ਨੂੰ ਬਦਲਦੇ ਵਕਤ ਤੇ ਸਹੀ ਫ਼ੈਸਲੇ ਲੈਣ ਤੇ ਤਰੱਕੀਆਂ ਦੇ ਰਾਹ ਬਣਾਉਣ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਕਿਤਾਬ ਵਿੱਚੋਂ ਸਾਨੂੰ ਜਿੰਦਗੀ ਜਿਉਣ ਤੇ ਅੱਗੇ ਵਧਣ ਦੀ ਸੇਧ ਮਿਲਦੀ ਹੈ ਇਸ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਜਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੂੰ ਪ੍ਰਦਰਸ਼ਨੀ ਦੇ ਆਯੋਜਨ ਦੀ ਵਧਾਈ ਦਿੱਤੀ । ਇਸ ਮੌਕੇ ਜਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਹਮੇਸ਼ਾਂ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਅੰਦਰ ਕਿਤਾਬਾਂ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਇਸ ਪੁਸਤਕ ਪ੍ਰਦਰਸ਼ਨੀ ਵਿੱਚ ਡਾਕਟਰ ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਤਰਸੇਮ ਸਿੰਘ ਥਿੰਦ, ਲਖਪਤ ਰਾਏ ਸਟੇਟ ਅਵਾਰਡੀ, ਦਿਲਬਾਗ ਸਿੰਘ ਗਿੱਲ, ਹਰਜੀਤ ਸਿੰਘ, ਪਰਮਜੀਤ ਸਿੰਘ ਬਾਊਪੁਰ, ਲਖਵੀਰ ਸਿੰਘ ਖਿੰਡਾ, ਸਿਮਰਨਜੀਤ ਸਿੰਘ, ਗਗਨਦੀਪ ਸਿੰਘ, ਸਮੇਤ ਇਲਾਕੇ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਿਰਕਤ ਕੀਤੀ ਗਈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *