ਜਿਲਾ ਟੀ.ਬੀ ਅਫਸਰ ਵੱਲੋਂ ਫੀਲਡ ਦਾ ਦੌਰਾ

Spread the love
 ਸੰਦੌੜ 27 ਅਗਸਤ (ਬੋਪਾਰਾਏ )   ਸਿਵਲ ਸਰਜਨ ਮਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਦੇ ਹੇਠ ਜਿਲਾ ਟੀ. ਬੀ ਅਫਸਰ ਡਾ. ਅਵੀ ਗਰਗ ਦੇ ਵੱਲੋਂ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਸਿਹਤ ਕੇਂਦਰ ਕੰਗਣਵਾਲ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਟੀ. ਬੀ ਦੇ ਮਰੀਜ਼ਾਂ ਨੂੰ ਪ੍ਰਧਾਨ ਮੰਤਰੀ ਟੀ. ਬੀ ਮੁਕਤ ਅਭਿਆਨ ਦੇ ਤਹਿਤ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ |  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ.ਈ. ਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਟੀ. ਬੀ ਅਫਸਰ ਡਾਕਟਰ ਅਵੀ ਗਰਗ ਦੇ ਵੱਲੋਂ ਪ੍ਰਧਾਨ ਮੰਤਰੀ ਟੀ. ਬੀ ਮੁਕਤ ਅਭਿਆਨ ਦੇ ਤਹਿਤ ਸਿਹਤ ਕੇਂਦਰ ਕੰਗਣਵਾਲ ਵਿਖੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਵੱਖ-ਵੱਖ ਗੰਭੀਰ ਬਿਮਾਰੀਆਂ ਦੇ ਨਾਲ ਪੀੜਤ ਮਰੀਜ਼ਾਂ ਨੂੰ ਟੀ. ਬੀ ਦੀ ਜਾਂਚ ਕਰਾਉਣ ਦੇ ਲਈ ਕਿਹਾ ਗਿਆ ਅਤੇ ਸਿਹਤ ਕਰਮਚਾਰੀਆਂ ਨੂੰ ਇਸ ਅਭਿਆਨ ਦੇ ਤਹਿਤ ਸਕਰੀਨਿੰਗ ਵਧਾਉਣ ਨਿਕਸ਼ੇ ਪੋਰਟਲ ਤੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਡਾਕਟਰ ਅਵੀ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਟੀ. ਬੀ ਮੁਕਤ ਅਭਿਆਮ ਦੇ ਤਹਿਤ ਜ਼ਿਲ੍ਹੇ ਦੇ ਵਿੱਚ ਟੀ. ਬੀ ਦੀ ਸਕਰੀਨਿੰਗ ਨੂੰ ਵਧਾਇਆ ਗਿਆ ਹੈ ਅਤੇ ਸਿਹਤ ਕਰਮਚਾਰੀਆਂ ਨੂੰ ਮਾਨਯੋਗ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਲੋਕਾਂ ਦੀ ਟੀ. ਬੀ ਸਕਰੀਨਿੰਗ ਵਧਾਈ ਜਾਵੇ ਅਤੇ ਜਿਹੜੇ ਵਿਅਕਤੀਆਂ ਨੂੰ ਟੀ. ਬੀ ਦੀ ਬਿਮਾਰੀ ਹੋਣ ਦੇ ਲੱਛਣ ਹਨ ਉਹਨਾਂ ਲਈ ਟੀ. ਬੀ ਦੀ ਬਲਗਮ ਜਾਂਚ ਜਰੂਰ ਕਰਵਾਈ ਜਾਵੇ |  ਉਹਨਾਂ ਨੇ ਦੱਸਿਆ ਕਿ ਟੀ. ਬੀ ਦੇ ਮੁੱਖ ਲੱਛਣਾਂ ਦੇ ਵਿੱਚ ਇੱਕ ਹਫਤੇ ਤੋਂ ਜਿਆਦਾ ਸਮੇਂ ਖੰਘ ਦਾ ਰਹਿਣਾ, ਛਾਤੀ ਦੇ ਵਿੱਚੋਂ ਬਲਗਮ ਨਾਲ ਖੂਨ ਦਾ ਆਉਣਾ,ਲਗਾਤਾਰ ਬੁਖਾਰ ਰਹਿਣਾ, ਭੁੱਖ ਨਾ ਲੱਗਣਾ, ਭਾਰ ਦਾ ਘਟਣਾ ਸਮੇਤ ਕਈ ਕਾਰਨ ਹੋ ਸਕਦੇ ਹਨ, ਉਹਨਾਂ ਕਿਹਾ ਕਿ ਅਜਿਹੇ ਲੱਛਣਾਂ ਮੌਕੇ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਟੀ. ਬੀ ਜਾਂਚ ਜਰੂਰ ਕਰਾਉਣੀ ਚਾਹੀਦੀ ਹੈ। ਉਹਨਾਂ ਨੇ ਦੱਸਿਆ ਕਿ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਟੀ. ਬੀ ਦੀ ਬਲਗਮ ਜਾਂਚ ਆਧੁਨਿਕ ਮਸ਼ੀਨਾਂ ਦੇ ਨਾਲ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਟੀ  ਬੀ ਵਿਭਾਗ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਪਿੰਡਾਂ ਚ ਟੀ. ਬੀ ਸਕਰੀਨਿੰਗ ਲਈ ਕੈਂਪ ਵੀ ਲਗਾਏ ਜਾਂਦੇ ਹਨ ਤਾਂ ਜੋ ਜਿਲ੍ਹੇ ਦੇ ਵਿੱਚੋਂ ਟੀ. ਬੀ ਦੀ ਬਿਮਾਰੀ ਨੂੰ ਘਟਾਇਆ ਜਾ ਸਕੇ ਅਤੇ ਪੀੜਤ ਲੋਕਾਂ ਦਾ ਸਮੇਂ ਸਿਰ ਵਧੀਆ ਇਲਾਜ ਕੀਤਾ ਜਾ ਸਕੇ ਇਸ ਮੌਕੇ ਉਹਨਾਂ ਦੇ ਨਾਲ ਐਸ.ਟੀ.ਐਸ ਕੁਲਦੀਪ ਸਿੰਘ, ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਟੀ. ਬੀ ਕੰਟਰੋਲ ਪ੍ਰੋਗਰਾਮ ਇੰਚਾਰਜ ਰਜੇਸ਼ ਰਿਖੀ,ਸੀ.ਐਚ.ਓ ਡਾ. ਵਿਕਰਮ ਕੌੜਾ, ਐਸ ਆਈ ਹਰਮਿੰਦਰ ਸਿੰਘ,ਮਨਦੀਪ ਸਿੰਘ ਵੀ ਹਾਜ਼ਰ ਸਨ |
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *