ਜੈਤੋ ਦੇ ਅਲਾਇੰਸ ਇੰਟਰਨੈਸ਼ਨਲ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ

Spread the love
ਵਿਧਾਇਕ ਅਮੋਲਕ ਸਿੰਘ ਨੇ ਕੀਤੀ ਸ਼ਮੂਲੀਅਤ, ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਕੀਤਾ ਸਨਮਾਨਿਤ
ਜੈਤੋ, 30 ਮਾਰਚ (ਮਨਜੀਤ ਸਿੰਘ ਢੱਲਾ) – ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਅਮੋਲਕ ਸਿੰਘ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ‘ਆਕਾਂਖਸ਼ੇਨ’ ਸਿਰਫ ਇੱਕ ਸੱਭਿਆਚਾਰਕ ਸਮਾਗਮ ਨਹੀਂ ਹੈ, ਸਗੋਂ ਵਿਦਿਆਰਥੀਆਂ ਦੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਸੁਪਨਿਆਂ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਮੌਕਾ ਹੈ। ਸਮਾਰੋਹ ਵਿੱਚ ਵਿਦਿਆਰਥੀਆਂ ਨੇ ਸਾਲਾਨਾ ਸਮਾਗਮ ‘ਆਕਾਂਖਸ਼ੇਨ’ ਵਿੱਚ ਰੰਗੀਨ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇੰਨਾਮ ਵੰਡੇ ਗਏ।ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕ ਚੇਅਰਮੈਨ ਸ੍ਰੀ ਅਸ਼ਵਨੀ ਗਰਗ ਗੌਰੀਆਂ, ਪ੍ਰਿੰਸੀਪਲ ਗੁਰਸੇਵਕ ਮਾਨ,ਲੱਕੀ ਗਰਗ, ਅੰਕੁਰ ਗਰਗ, ਜਗਮੇਲ ਸਿੰਘ ਬਰਾੜ,ਦੀਪੀ ਗਰਗ, ਘਨਾਈਆ ਗਰਗ ਆਦਿ ਹਾਜ਼ਰ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *