ਜੈ ਬਾਬਾ ਘਮੰਡ ਸ਼ਾਹ ਦਰਗਾਹ ‘ਤੇ ਸਲਾਨਾ ਭੰਡਾਰਾ ਕਰਵਾਇਆ

Spread the love
ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਸਥਾਨਕ ਮੁਹੱਲਾ ਧੋਬੀਆ ਵਿਖੇ ਸਥਿਤ ਜੈ ਬਾਬਾ ਘਮੰਡ ਸ਼ਾਹ ਦਰਗਾਹ ‘ਤੇ ਸਲਾਨਾ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਦਰਗਾਹ ਵਿਖੇ ਚਾਦਰ ਚੜ੍ਹਾਉਣ ਦੀ ਰਸਮ ਅਗਰਵਾਲ ਸਮਾਜ ਸਭਾ ਪੰਜਾਬ ਦੇ ਸਹਾਇਕ ਸਕੱਤਰ ਅਤੇ ਉੱਘੇ ਸਮਾਜ ਸੇਵੀ ਅਨੂਪ ਸਿੰਗਲਾ ਵੱਲੋਂ ਅਦਾ ਕੀਤੀ ਗਈ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ ਅਤੇ ਦੇਸ਼-ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਧਾਰਮਿਕ ਰਸਮਾਂ ਉਪਰੰਤ ਦਰਗਾਹ ਵਿਖੇ ਆਏ ਹੋਏ ਸ਼ਰਧਾਲੂਆਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਸੰਗਤ ਨੇ ਬੜੀ ਸ਼ਰਧਾ ਨਾਲ ਪ੍ਰਸਾਦ ਗ੍ਰਹਿਣ ਕੀਤਾ। ਇਸ ਮੌਕੇ ਮਲਕੀਤ ਸਿੰਘ ਮਠਾੜੂ, ਰਾਜੇਸ਼ ਕੁਮਾਰ ਮੱਖਣ, ਸੋਹਣ ਲਾਲ ਚਾਵਲਾ, ਪਵਨ ਮੁਖੀਜਾ, ਰਜਿੰਦਰ ਕੁਮਾਰ, ਮੋਨੂੰ ਕੁਮਾਰ, ਦੀਪਾ, ਗੋਲਡੀ ਅਤੇ ਇਲਾਕੇ ਦੇ ਸਮੂਹ ਵਾਸੀ ਹਾਜ਼ਰ ਸਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *