ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਵੱਲੋਂ ਸਾਲਾਨਾ ਲੰਗਰ ਦਾ ਟਰੱਕ ਸ਼ਰਧਾ ਭਾਵਨਾ ਨਾਲ ਰਵਾਨਾ

Spread the love
ਫਿਰੋਜ਼ਪੁਰ 13 ਅਗਸਤ (ਅਸ਼ੋਕ ਭਾਰਦਵਾਜ) ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਸ਼ਹਿਰ ਵੱਲੋਂ ਸਾਵਣ ਮਹੀਨੇ ਅਤੇ ਮਾਤਾ ਚਿੰਤਪੁਰਨੀ ਜੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਵਿਸ਼ੇਸ਼ ਲੰਗਰ ਦਾ ਟਰੱਕ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਾਤਾ ਦੇ ਦਰਬਾਰ ਲਈ ਰਵਾਨਾ ਕੀਤਾ ਗਿਆ। ਲੰਗਰ ਦੀ ਰਵਾਨਗੀ ਤੋਂ ਪਹਿਲਾਂ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਮਹਾ ਮਾਈ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਹਵਨ ਯੱਗ ਕਰਵਾਇਆ ਗਿਆ। ਇਸ ਤੋਂ ਬਾਅਦ ਰਾਤ ਸਮੇਂ ਮਾਤਾ ਜੀ ਦੀ ਭਜਨ ਚੌਂਕੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਰਧਾਲੂਆਂ ਨੇ ਮਾਂ ਦੀ ਮਹਿਮਾ ਦਾ ਗੁਣਗਾਨ ਕਰਕੇ ਪੂਜਾ-ਅਰਚਨਾ ਕੀਤੀ। ਟਰੱਕ ਨੂੰ ਰਵਾਨਾ ਕਰਨ ਸਮੇਂ ਵਿਸ਼ੇਸ਼ ਪੂਜਾ ਕੀਤੀ ਗਈ ਅਤੇ ਨਾਰੀਅਲ ਤੋੜ ਕੇ ਸ਼ੁਭ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਸੇਵਾਦਾਰਾਂ ਵੱਲੋਂ ਮਾਤਾ ਜੀ ਦੇ ਜੈਕਾਰਿਆਂ ਦੀ ਗੂੰਜ ਨਾਲ ਲੰਗਰ ਦੇ ਟਰੱਕ ਨੂੰ ਰਵਾਨਾ ਕੀਤਾ ਗਿਆ। ਕਮੇਟੀ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੰਗਰ ਮਾਂ ਚਿੰਤਪੁਰਨੀ ਜੀ ਦੇ ਦਰਬਾਰ ਵਿਖੇ ਭਰਵਾਈ ਗੇਟ ਤੋਂ 1 ਕਿਲੋਮੀਟਰ ਅੱਗੇ, ਪੁਲਿਸ ਚੌਂਕੀ ਦੇ ਨੇੜੇ ਲਗਾਇਆ ਜਾ ਰਿਹਾ ਹੈ। ਮਾਤਾ ਰਾਣੀ ਦੀ ਅਪਾਰ ਕਿਰਪਾ ਨਾਲ ਇਹ ਲੰਗਰ ਸੰਗਤਾਂ ਲਈ 24 ਘੰਟੇ ਨਿਰੰਤਰ (ਅਤੁੱਟ) ਚੱਲੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਮੇਟੀ ਮੈਂਬਰ ਅਤੇ ਸੇਵਾਦਾਰ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *