ਜੋਨ ਪੱਧਰੀ ਸਕੂਲੀ ਖੇਡਾਂ ਵਿੱਚ ਜੇ ਐਨ ਜੇ ਡੀ ਏ ਵੀ ਦੀਆਂ ਕ੍ਰਿਕੇਟ ਟੀਮਾਂ ਦੀ ਬੱਲੇ- ਬੱਲੇ

Spread the love

ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, 13 ਅਗਸਤ ()- ਜੇ ਐਨ ਜੇ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜੋਨ ਪੱਧਰੀ ਖੇਡਾਂ ਵਿੱਚ ਸ਼ਾਮ ਦਾ ਪ੍ਰਦਰਸ਼ਨ ਕਰਦੇ ਹੋਏ ਕ੍ਰਿਕਟ ਖੇਡ ਵਿੱਚ ਅੰਡਰ 17 ਅੰਡਰ 19 ਲੜਕਿਆਂ ਦੇ ਵਰਗ ਵਿੱਚ ਪਹਿਲਾ ਅਤੇ ਅੰਡਰ 14 ਲੜਕਿਆਂ ਦੇ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 14 ਅੰਡਰ 17 ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਤਰੰਜ ਖੇਡ ਵਿੱਚ ਅੰਡਰ 17 ਅੰਡਰ 19 ਲੜਕੀਆਂ ਨੇ ਜੋਨ ਪੱਧਰੀ ਖੇਡਾਂ ਵਿੱਚ ਪਹਿਲਾਂ ਸਥਾਨ ਅਤੇ ਅੰਡਰ 14 ਅਤੇ ਅੰਡਰ 17 ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਕ੍ਰਿਕੇਟ ਅਤੇ ਸ਼ਤਰੰਜ ਤੋਂ ਇਲਾਵਾ ਕੁਸ਼ਤੀਆਂ, ਕਰਾਟੇ, ਬਾਕਸਿੰਗ, ਰੋਲਰ ਸਕੇਟਿੰਗ ਅਤੇ ਤਾਈਕਵਾਡੋਂ ਦੀਆਂ ਸਕੂਲ ਦੀਆਂ ਟੀਮਾਂ ਜਿਲਾ ਪੱਧਰੀ ਖੇਡਾਂ ਵਿੱਚ ਜੋ ਕਿ 18 ਅਗਸਤ ਤੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਸਥਾਨਾਂ ’ਤੇ ਹੋਣਗੀਆਂ ਉਸ ਵਿੱਚ ਸ਼ਿਰਕਤ ਕਰਨਗੀਆਂ। ਉਨਾਂ ਸਮੂਹ ਟੀਮਾਂ ਦੇ ਖਿਡਾਰੀਆਂ ਅਤੇ ਸੰਬੰਧਿਤ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *