ਜੱਚਾ-ਬੱਚਾ ਦੀ ਦੇਖਭਾਲ ਲਈ ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਕੀਤਾ ਜਾਂਦਾ ਵਿਸ਼ੇਸ਼ ਕੈਂਪਾਂ ਦਾ ਆਯੋਜਨ – ਡਾ. ਰੋਬਿਨ 

Spread the love
ਦੋਦਾ/ਸ਼੍ਰੀ ਮੁਕਤਸਰ ਸਾਹਿਬ,  09 ( ਮਨਪ੍ਰੀਤ ਮੋਨੂੰ  ) ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰੋਬਿਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਅੱਜ ਸੀ.ਐਚ.ਸੀ ਦੋਦਾ ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਤਹਿਤ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਮਾਵਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰੋਬਿਨ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਦੀ ਮੌਤ-ਦਰ ਨੂੰ ਕੰਟਰੋਲ ਕਰਨ ਲਈ ਯਤਨਸ਼ੀਲ ਹੈ ਅਤੇ ਹਰ ਗਰਭਵਤੀ ਔਰਤ ਦਾ ਜਣੇਪਾ ਸੁਰੱਖਿਅਤ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਮੂਹ ਸੀ.ਐਚ.ਸੀ ਅਤੇ ਐਸ.ਡੀ ਐਚ ਆਦਿ ਵਿੱਚ ਕੈਂਪ ਲਗਾਏ ਜਾਂਦੇ ਹਨ। ਹਾਈ ਰਿਸਕ ਗਰਭਵਤੀਆਂ ਲਈ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਤਹਿਤ ਇਨ੍ਹਾਂ ਵਿਸ਼ੇਸ ਕੈਂਪਾਂ ਵਿਚ ਗਰਭਵਤੀ ਔਰਤਾਂ ਦੀ ਬਲੱਡ ਪ੍ਰੈਸ਼ਰ, ਆਇਰਨ, ਕੈਲਸ਼ੀਅਮ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਡਾਕਟਰੀ ਜਾਂਚ ਕਰਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਹਰ ਇਕ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋ-ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ ਅਤੇ ਅਗੇਤੇ ਪ੍ਰਬੰਧ ਕਰ ਲਏ ਜਾਂਦੇ ਹਨ। ਉਨ੍ਹਾਂ ਮਾਵਾਂ ਨੂੰ ਜਾਗਰੂਕ ਮਾਂ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਔਰਤਾਂ ਵਿਚ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਬਾਰੇ ਵੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਕਿ 30 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ਨੂੰ ਆਪਣੀ ਸਕਰੀਨਿੰਗ ਕਰਵਾਉਣੀ ਚਾਹੀਦੀ ਹੈ ਤਾਂ ਕਿ ਇਸ ਤੋਂ ਅਗਾਊਂ ਬਚਾਓ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਗਰਭ ਦੌਰਾਨ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਤੇ ਬਜ਼ਾਰੂ ਖਾਣ-ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੀਬਰ ਦਸਤ ਰੋਕੂ (ਡਾਇਰੀਆ) ਜਾਗਰੂਕਤਾ ਮਹੀਨਾ 01 ਜੁਲਾਈ ਤੋ 31 ਜੁਲਾਈ 2025 ਤੱਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕੇਟ ਦੇ ਕੇ ਕਵਰ ਕੀਤਾ ਜਾਵੇਗਾ । ਇਸ ਜਾਗਰੂਕਤਾ ਮਹੀਨੇ ਦਾ ਮੁੱਖ ਮਕਸਦ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦਾ ਹਰ ਬੱਚਾ ਸਾਲ ਵਿਚ ਘੱਟੋ ਘੱਟ 2-3 ਵਾਰ ਦਸਤ ਤੋਂ ਪੀੜਤ ਹੁੰਦਾ ਹੈ। ਇਸ ਜਾਗਰੂਕਤਾ ਮਹੀਨੇ ਦਾ ਉਦੇਸ਼ ਦਸਤ ਦੀ ਰੋਕਥਾਮ ਲਈ ਹਰ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ, ਦਸਤ ਤੋਂ ਪੀੜਤ ਬੱਚਿਆਂ ਨੂੰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਦੇਣਾ, ਹੱਥ ਧੋਣ ਦੀਆਂ ਸਹੀ ਤਕਨੀਕਾਂ ਦਾ ਪ੍ਰਦਰਸ਼ਨ ਅਤੇ ਪ੍ਰਚਾਰ ਕਰਨਾ ਸ਼ਾਮਿਲ ਹੈ ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪੰਦਰਵਾੜੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਦੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਨਾਲ ਸਬੰਧਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ.ਯੂ.ਸੀ.ਡੀ ਅਤੇ ਨਲਬੰਦੀ/ਨਸਬੰਦੀ ਆਦਿ ਤਰੀਕੇ ਵੀ ਉਪਲਬਧ ਕਰਵਾਏ ਜਾਣਗੇ। ਇਸ ਮੌਕੇ ਸਟਾਫ਼ ਨਰਸ ਗੁਰਪ੍ਰੀਤ ਕੌਰ ਹਾਜ਼ਰ ਸਨ ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *