ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੀ ਪਬਲਿਕ ਨੂੰ ਪੁਲਿਸ ਵੱਲੋਂ ਕੀਤਾ ਗਿਆ ਸਨਮਾਨਿਤ

Spread the love

ਸ੍ਰੀ ਮੁਕਤਸਰ ਸਾਹਿਬ, 01 ਅਗਸਤ () ਜਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਵਿਭਾਗ ਵੱਲੋਂ ਪਹਿਲ ਕਰਦਿਆ ਅੱਜ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਸਨਮਾਨ ਚਿੰਨ, ਸਰਟੀਫਿਕੇਟ ਅਤੇ ਸਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਿਰਫ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨਾ ਹੀ ਨਹੀਂ, ਬਲਕਿ ਜਿਹੜੇ ਨਾਗਰਿਕ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਕਰ ਰਹੇ ਹਨ, ਉਨ੍ਹਾਂ ਨੂੰ ਸਨਮਾਨਿਤ ਕਰਕੇ ਹੋਰਾਂ ਨੂੰ ਪ੍ਰੇਰਿਤ ਕਰਨਾ ਹੈ। ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਟਰੈਫਿਕ ਟੀਮ ਨੇ ਲੋਕਾਂ ਨੂੰ ਰੋਕ ਕੇ ਨਾਕੇ ਲਗਾ ਕੇ ਜਾਂਚ ਕੀਤੀ ਅਤੇ ਜਿਨਾਂ ਵਹੀਕਲ ਚਾਲਕਾਂ ਦੇ ਡਰਾਈਵਿੰਗ ਲਾਇਸੰਸ, , ਇਨਸੋਰੈਂਸ ਆਦਿ ਕਾਗਜਾਤ ਪੂਰੇ ਰੱਖੇ, ਹੈਲਮੈਟ ਜਾਂ ਸੀਟ ਬੈਲਟ ਲਗਾ ਰੱਖੀ ਸੀ , ਉਹਨਾਂ ਨੂੰ ਪੁਲਿਸ ਵੱਲੋਂ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਡੀ.ਐੱਸ.ਪੀ (ਐਚ) ਅਮਨਦੀਪ ਸਿੰਘ, ਐੱਸ.ਆਈ ਸੁਖਦੇਵ ਸਿੰਘ (ਜਿਲ੍ਹਾ ਟਰੈਫਿਕ ਇੰਚਾਰਜ) ਸ.ਥ ਤਰਸੇਮ ਸਿੰਘ ਟਰੈਫਿਕ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਪੁਲਿਸ ਮੁਲਾਜਮ ਵੀ ਹਾਜਰ ਸਨ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜਿੰਮੇਵਾਰੀ ਹੈ। ਇਹ ਸਿਰਫ ਸਜਾ ਜਾਂ ਚਲਾਨ ਤੋਂ ਬਚਣ ਲਈ ਨਹੀਂ, ਸਾਡੀ ਜਾਨ, ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਹੈ।ਉਹਨਾਂ ਕਿਹਾ ਕਿ: ਖਰੀਦਦਾਰੀ ਜਾਂ ਕੰਮ ਲਈ ਜਾਂਦੇ ਸਮੇਂ ਵਹੀਕਲਾਂ ਨੂੰ ਸਹੀ ਢੰਗ ਨਾਲ ਪਾਰਕ ਕਰੋ ਤਾਂ ਜੋ ਬਾਜਾਰਾਂ ਅੰਦਰ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ, ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੇ ਛੋਟੀ ਉਮਰ ਦੇ ਬੱਚਿਆਂ ਨੂੰ ਗੱਡੀਆਂ/ਬਾਈਕ ਨਾ ਚਲਾਉਣ ਦੇਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਜਗ੍ਹਾ ਟਰੈਫਿਕ ਨਿਯਮਾਂ ਦੀ ਉਲੰਘਣਾ, ਜਾਂ ਕੋਈ ਤੁਸੀਂ ਹੋਰ ਜਾਣਕਾਰੀ ਸਾਡੇ ਨਾਲ ਸਾਂਝੀ ਕਰਨੀ ਚਾਹੁੰਦਾ ਹੋ ਤਾਂ ਸਾਡੇ ਹੈਲਪਲਾਈਨ ਨੰਬਰ 80549-42100 ਤੇ ਕਾਲ ਕਰਕੇ ਜਾਂ ਵਟਸਐਪ ਰਾਹੀਂ ਮੈਸੇਜ ਕਰਕੇ ਜਾਣਕਾਰੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *