ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਹੋਣੋਂ ਬਚਾਇਆ ਜਾਵੇ : ਅਮਰਿੰਦਰ ਸੰਧੂ 

Spread the love

ਜੈਤੋ,09 ਮਈ (ਮਨਜੀਤ ਸਿੰਘ ਢੱਲਾ)-ਭਾਰਤ ਪਾਣੀ ਦਾ ਸੰਕਟ ਲਗਾਤਾਰ ਵਧ ਰਿਹਾ ਹੈ । ਇਸ ਦਾ ਮੁੱਖ ਕਾਰਨ ਧਰਤੀ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਤੇ ਉਸ ਦੀ ਘਟਦੀ ਗੁਣਵੱਤਾ ਹੈ ਖਾਸ ਕਰਕੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਕੁਝ ਜ਼ਿਲ੍ਹੇ, ਜੋ ਖੇਤੀ ਪੈਦਾਵਾਰ ‘ਚ ਮੋਹਰੀ ਹਨ, ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਤੇ ਘਟਦੇ ਪਾਣੀ ਦੇ ਪੱਧਰ ਨਾਲ ਜੂਝ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੋਂ ਦੇ ਸਮਾਜ ਸੇਵੀ ਅਮਰਿੰਦਰ ਸਿੰਘ (ਮੌਂਟੂ ਸੰਧੂ) ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਝੋਨਾ ਤੇ ਹੋਰ ਫਸਲਾਂ ਦੀ ਪੈਦਾਵਾਰ ਲਈ ਜ਼ਿਆਦਾ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਪੰਜਾਬ ਦੇ ਧਰਤੀ ਹੇਠਲੇ ਪਾਣੀ ਵਿੱਚ ਵਿਸ਼ੇਸ਼ ਤੌਰ ‘ਤੇ 25 ਫੀਸਦੀ ਸੈਂਪਲਾਂ ‘ਚ ਜ਼ਿਆਦਾ ਯੂਰੇਨੀਅਮ ਪਾਇਆ ਗਿਆ ਹੈ, ਜੋ ਆਮ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰੇ ਦਾ ਕਾਰਨ ਬਣ ਸਕਦਾ ਹੈ। ਅੱਗੇ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਪਾਣੀ ਦੇ ਸਰੋਤਾਂ ਦੀ ਸਥਿਤੀ ਵਧੇਰੇ ਚਿੰਤਾਜਨਕ ਹੈ। ਯੂਰੇਨੀਅਮ ਅਤੇ ਹੋਰ ਰਸਾਇਣਕ ਪ੍ਰਦੂਸ਼ਕਾਂ ਦਾ ਸੇਵਨ ਸਿਹਤ ‘ਤੇ ਮਾੜਾ ਅਸਰ ਪਾਉਂਦਾ ਹੈ, ਜਿਵੇਂ ਗੁਰਦੇ ਤੇ ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਹੋ ਸਕਦੀਆਂ ਹਨ ਇਸ ਸਥਿਤੀ ਨਾਲ ਨਜਿੱਠਣ ਲਈ ਪਾਣੀ ਦੀ ਰੀਸਾਈਕਲਿੰਗ, ਮੀਂਹ ਦੇ ਪਾਣੀ ਦੀ ਸੰਭਾਲ ਤੇ ਖੇਤੀ ਵਿੱਚ ਰਸਾਇਣਕ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਦੀ ਨੀਤੀ ਲਾਗੂ ਕਰਨੀ ਜ਼ਰੂਰੀ ਤੇ ਅਸੀਂ ਪਾਣੀ ਦੀ ਜ਼ਿਆਦਾ ਵਰਤੋਂ ਤੋਂ ਬਚਣ ਲਈ ਤੁਰੰਤ ਕਦਮ ਚੁੱਕਣੇ ਹੋਣਗੇ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਆ ਰੱਖਿਆ ਜਾ ਸਕੇ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *