ਡਡਵਿੰਡੀ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਬੈਗਲੈੱਸ ਡੇ ਮਨਾਇਆ ਗਿਆ 

Spread the love
ਕਪੂਰਥਲਾ , 6 ਜੂਨ (ਕੌੜਾ)- ਜਿਲ੍ਹਾ ਸਿੱਖਿਆ ਅਫਸਰ (ਸ) ਕਪੂਰਥਲਾ ਸ੍ਰੀ ਹਰਜਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਦੇ ਪ੍ਰਿੰਸੀਪਲ  ਆਸ਼ਾ ਰਾਣੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੂਲ ਵਿੱਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਬੈਗਲੈੱਸ ਡੇ ਮਨਾਇਆ ਗਿਆ । ਇਸ ਦਿਨ ਵਾਸਤੇ ਵਿਦਿਆਰਥੀਆਂ ਨੂੰ ਛੁੱਟੀਆਂ ਵਿੱਚ  ਚਾਰਟ , ਪੋਸਟਰ  ਅਤੇ ਪ੍ਰੌਜੈਕਟ ਤਿਆਰ ਕਰਕੇ ਲਿਆਉਣ ਲਈ ਕਿਹਾ ਗਿਆ ਸੀ । ਅੱਜ ਸਮੂਹ ਵਿਦਿਆਰਥੀਆਂ ਦੁਆਰਾ ਪੰਜਾਬੀ , ਹਿੰਦੀ , ਅੰਗਰੇਜੀ , ਸਮਾਜਿਕ ਸਿੱਖਿਆ ਅਤੇ ਗਣਿਤ ਨਾਲ ਸਬੰਧਤ ਚਾਰਟ ,ਪੋਸਟਰਾਂ ਦੀ ਪ੍ਰਦਰਸ਼ਨੀ ਲਾਈ ਗਈ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਪ੍ਰੋਜੈਕਟਾਂ ਦੇ ਵਿਸ਼ਿਆ ਨੂੰ ਆਪਣੇ ਅਧਿਆਪਕਾਂ ਨਾਲ ਸਾਝਾਂ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਨੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਰਚਨਾਤਮਿਕ ਕੁਸ਼ਲਤਾਵਾਂ ਵਿਕਸਤ ਕਰਨਾ ਹੈ ਅਤੇ ਉਹਨਾਂ ਦੇ ਸਰਵ ਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਉਹਨਾਂ ਵਿੱਚ ਉਸਾਰੂ ਸੋਚ ਦਾ ਨਿਰਮਾਣ ਕਰਦੀਆਂ ਹਨ। “ਹਰ ਰੋਜ਼ ਥੋੜ੍ਹੀ ਜਿਹੀ ਤਰੱਕੀ ਵੱਡੇ ਨਤੀਜੇ ਦਿੰਦੀ ਹੈ“, ਸਮਾਜਿਕ ਭਾਵਨਾਤਮਕ ਸਿਖਲਾਈ, ਪ੍ਰਯੋਗਾਤਮਕ ਸਿਖਲਾਈ ਅਤੇ ਕਲਾਸ ਐਕਸਪੋਜ਼ਰ ਤੋਂ ਬਾਹਰ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ  ਨਵੀ ਉਰਜਾ ਪੈਦਾ ਕਰਦੀਆਂ ਹਨ ਜਿਸ ਨਾਲ ਉਹਨਾਂ ਵਿੱਚ ਸਿੱਖਣ ਦੀ ਪ੍ਰਤਿਭਾ ਹੋਰ ਵੀ ਵਧ ਜਾਂਦੀ ਹੈ। ਇਸ ਸਮੇਂ ਵਿਦਿਆਰਥੀਆਂ ਨੇ “ਯੁੱਧ ਨਸ਼ਿਆ ਵਿਰੁੱਧ” ਲੇਖ ਪੜ੍ਹੇ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਪ੍ਰਣ ਲਿਆ। ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਅਤੇ ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਆਨੰਦ ਮਾਣਿਆ। ਇਸ ਸਮੇਂ ਸਕੂਲ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਸਮੇਤ ਰਣਜੀਤ ਕੌਰ,ਬਲਦੇਵ ਸਿੰਘ, ਦਵਿੰਦਰ ਕੌਰ,ਗੁਰਦਿਆਲ ਸਿੰਘ , ਅਨੀਤਾ ਸ਼ਰਮਾਂ,ਰੁਪਿੰਦਰ ਕੌਰ,ਦੀਦਾਰ ਸਿੰਘ, ਮੰਜੂ ਕੁਮਾਰੀ , ਹਰਵਿੰਦਰ ਸਿੰਘ ਸੋਨੀਆਂ, ਨਵਨੀਤ ਕੌਰ,ਪਰਮਿੰਦਰ ਕੌਰ,ਜਸਪ੍ਰੀਤ ਕੌਰ, ਰਾਜਵਿੰਦਰ ਕੌਰ ,ਅਮਰਜੀਤ ਕੌਰ,ਪਲਵਿੰਦਰ ਕੌਰ, ਸਤਪਾਲ , ਅਮਨਦੀਪ ਕੌਰ ,ਰਜਿੰਦਰ ਕੌਰ ,ਮਨਦੀਪ ਕੁਮਾਰ ,ਦਿਲਬਾਗ ਸਿੰਘ, ਸੰਤ ਰਾਮ ਅਤੇ ਮਲਕੀਤ ਸਿੰਘ ਕੈਂਪਸ ਮੈਨੇਜਰ ਸਮੇਤ ਸਮੂਹ ਸਟਾਫ ਹਾਜ਼ਰ ਸਨ।
  • Related Posts

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ  ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਹਰਭਜਨ ਸਿੰਘ ਈ.ਟੀ.ਓ.  ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਵੱਲੋਂ ਪਾਵਨ ਸ੍ਰੀ ਵਾਲਮੀਕਿ ਤੀਰਥ ਵਿਖੇ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ

    Spread the love

    Spread the love ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।…

    ਪੰਜਾਬ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਮੁਲਾਜ਼ਮ ਵਿਰੋਧੀ ਰਿਪੋਰਟ ਤੇ ਹਸਤਾਖਰ ਕਰਨ ਵਾਲੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਘਿਰਾਓ

    Spread the love

    Spread the love ਮੰਤਰੀ ਦੇ ਪ੍ਰਤੀਨਿਧ ਵਜੋਂ ਚੇਤਾਵਨੀ ਪੱਤਰ ਲੈਣ ਆਏ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਚੇਤਾਵਣੀ ਪਤਰ ਦੇਣ ਤੋਂ ਪਹਿਲਾਂ ਧਰਨੇ ਵਿੱਚ ਬੈਠਣ ਲਈ ਕੀਤਾ ਮਜਬੂਰ, ਨਾਲ…

    Leave a Reply

    Your email address will not be published. Required fields are marked *