ਡਾਇਰੈਕਟਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਬਠਿੰਡਾ, 19 ਫਰਵਰੀ (ਅੰਗਰੇਜ ਸਿੰਘ ਵਿੱਕੀ)- ਡਾਇਰੈਕਟਰ ਕਰਨਲ ਸੰਦੀਪ ਕੁਮਾਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਨਾਲ ਆਰਮੀ ਅਗਨੀਵੀਰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ।ਡਾਇਰੈਕਟਰ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਲਈ ਪਹਿਲਾ ਵੈਬਸਾਈਟ www.joinindianarmy.nic.in ’ਤੇ ਆਨ-ਲਾਈਨ ਅਪਲਾਈ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਆਨ-ਲਾਈਨ ਅਪਲਾਈ ਜਲਦ ਹੀ ਸ਼ੁਰੂ ਹੋ ਜਾਵੇਗਾ, ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਦੇ ਸਵਾਲਾਂ ਦੇ ਤਸਲੀਬਖਸ਼ ਜਵਾਬ ਵੀ ਦਿੱਤੇ ਗਏ।ਦੌਰੇ ਦੌਰਾਨ ਡਾਇਰੈਕਟਰ ਕਰਨਲ ਸੰਦੀਪ ਕੁਮਾਰ ਸੀ-ਪਾਈਟ ਕੈਂਪਾਂ ਵਿਖੇ ਨੌਜਵਾਨਾਂ ਦੇ ਰਹਿਣ-ਸਹਿਣ, ਡਿਜੀਟਲ ਕਲਾਸਾਂ ਤੇ ਗਰਾਂਉਂਡਜ਼ ਆਦਿ ਤੋਂ ਪ੍ਰਭਾਵਿਤ ਹੋਏ, ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੀ-ਪਾਈਟ ਵਿੱਚ ਟ੍ਰੇਨਿੰਗ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਦੌਰਾ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਏ.ਆਰ.ਓ ਦਫਤਰ ਦਾ ਵੀ ਸੀ-ਪਾਈਟ ਕੈਂਪਾਂ ਵਿੱਚ ਚੱਲ ਰਹੀ ਟ੍ਰੇਨਿੰਗ ਵਿੱਚ ਵਿਸ਼ੇਸ਼ ਯੋਗਦਾਨ ਰਹੇਗਾ।ਇਸ ਮੌਕੇ ਸੀ-ਪਾਈਟ ਕੈਂਪ ਕਾਲਝਰਾਣੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 94641-52013, 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ। 

Spread the love

ਡਾਇਰੈਕਟਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ

ਬਠਿੰਡਾ, 19 ਫਰਵਰੀ (ਅੰਗਰੇਜ ਸਿੰਘ ਵਿੱਕੀ)- ਡਾਇਰੈਕਟਰ ਕਰਨਲ ਸੰਦੀਪ ਕੁਮਾਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਨਾਲ ਆਰਮੀ ਅਗਨੀਵੀਰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ।ਡਾਇਰੈਕਟਰ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਲਈ ਪਹਿਲਾ ਵੈਬਸਾਈਟ www.joinindianarmy.nic.in ’ਤੇ ਆਨ-ਲਾਈਨ ਅਪਲਾਈ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਆਨ-ਲਾਈਨ ਅਪਲਾਈ ਜਲਦ ਹੀ ਸ਼ੁਰੂ ਹੋ ਜਾਵੇਗਾ, ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਦੇ ਸਵਾਲਾਂ ਦੇ ਤਸਲੀਬਖਸ਼ ਜਵਾਬ ਵੀ ਦਿੱਤੇ ਗਏ।ਦੌਰੇ ਦੌਰਾਨ ਡਾਇਰੈਕਟਰ ਕਰਨਲ ਸੰਦੀਪ ਕੁਮਾਰ ਸੀ-ਪਾਈਟ ਕੈਂਪਾਂ ਵਿਖੇ ਨੌਜਵਾਨਾਂ ਦੇ ਰਹਿਣ-ਸਹਿਣ, ਡਿਜੀਟਲ ਕਲਾਸਾਂ ਤੇ ਗਰਾਂਉਂਡਜ਼ ਆਦਿ ਤੋਂ ਪ੍ਰਭਾਵਿਤ ਹੋਏ, ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੀ-ਪਾਈਟ ਵਿੱਚ ਟ੍ਰੇਨਿੰਗ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਦੌਰਾ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਏ.ਆਰ.ਓ ਦਫਤਰ ਦਾ ਵੀ ਸੀ-ਪਾਈਟ ਕੈਂਪਾਂ ਵਿੱਚ ਚੱਲ ਰਹੀ ਟ੍ਰੇਨਿੰਗ ਵਿੱਚ ਵਿਸ਼ੇਸ਼ ਯੋਗਦਾਨ ਰਹੇਗਾ।ਇਸ ਮੌਕੇ ਸੀ-ਪਾਈਟ ਕੈਂਪ ਕਾਲਝਰਾਣੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 94641-52013, 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *