ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਜਾਰੀ:

Spread the love

ਸ਼੍ਰੀ ਮੁਕਤਸਰ ਸਾਹਿਬ, 0 ਜੁਲਾਈ ()- ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧ ਵਿਚ ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਵਿਨੋਦ ਕੁਮਾਰ ਏ.ਐਮ.ਓ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਅੱਜ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ , ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਹਰਦੀਪ ਸਿੰਘ, ਬੂਟਾ ਸਿੰਘ, ਕੇਵਲ ਸਿੰਘ, ਗਗਨਦੀਪ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਬ੍ਰਡਿੰਗ ਚੈਕਰ ਵਲੋ ਅੱਜ ਬੂੜਾ ਗੁੱਜਰ ਰੋਡ, ਬਰਕੰਦੀ ਰੋਡ, ਬਠਿੰਡਾ ਰੋਡ, ਨਹਿਰੀ ਕਲੋਨੀ ਅਤੇ ਨਾਲ ਲਗਦਾ ਏਰੀਆ ਵਿਚ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *