ਡੇਰਾ ਪ੍ਰੇਮੀਆਂ ਨੇ ਲਗਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਛਾਂਦਾਰ ਦਰਖ਼ਤ

Spread the love

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()- ਵਾਤਾਵਰਨ ’ਚ ਦਿਨ ਬ ਦਿਨ ਪੈਂਦੇ ਵਿਗਾੜ ਕਾਰਨ ਦੇਸ਼ ਦੇ ਕਈ ਸੂਬੇ ਪਿਛਲੇ ਕਈ ਸਾਲਾਂ ਤੋਂ ਵੱਧਦੇ ਤਾਪਮਾਨ ਅਤੇ ਪ੍ਰਦੂਸ਼ਿਤ ਹਵਾ ਵਿੱਚ ਰਹਿ ਰਹੇ ਹਨ। ਹਰ ਸਾਲ ਤਾਪਮਾਨ ਵਿੱਚ ਤੇਜ਼ੀ ਨਾਲ ਤਬਦੀਲੀ ਦਾ ਪ੍ਰਭਾਵ ਨਾ ਸਿਰਫ ਮਨੁੱਖਾਂ ਲਈ ਸਗੋਂ ਧਰਤੀ ਦੇ ਸਾਰੇ ਜੀਵਾਂ ਲਈ ਇਕ ਵੱਡਾ ਖਤਰਾ ਬਣ ਗਿਆ ਹੈ। ਇਹੀ ਕਾਰਨ ਹੈ ਕਿ ਦੇਸ਼ ਵਿਚੋਂ ਕਈ ਜਾਨਵਰ ਅਲੋਪ ਹੋ ਰਹੇ ਹਨ। ਇਸ ਦੇ ਨਾਲ ਹੀ ਲੋਕ ਕੈਂਸਰ ਤੇ ਸਾਂਹ ਵਰਗੀਆਂ ਬਿਮਾਰੀਆਂ ਦੀ ਲਪੇਟ ਵਿਚ ਵੀ ਆ ਰਹੇ ਹਨ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਾਰ ਰੱਖਣ ਲਈ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਮਾਨਵਤਾ ਭਲਾਈ ਲਈ ਚਲਾਏ ਜਾ ਰਹੇ ਕਾਰਜਾਂ ਦੇ ਤਹਿਤ ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ ’ਤੇ ਪਿੰਡ ਚੱਕ ਦੂਹੇਵਾਲਾ ਵਿਖੇ ਡੇਰਾ ਸੱਚਾ ਸੌਦਾ ਸਿਰਸਾ ਦੀ ਸਾਧ ਸੰਗਤ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਛਾਂਦਾਰ ਰੁੱਖ ਲਗਾਏ ਗਏ। ਂਿੲਸ ਮੌਕੇ ਮੌਜੂਦ ਸਕੂਲ ਮੁੱਖੀ ਸ਼ਿਵਾਨੀ ਵਧਵਾ, ਅਧਿਆਪਕਾ ਸੁਨੀਤਾ ਰਾਣੀ, ਸੁਖਮੰਦਰ ਸਿੰਘ, ਵਰਿੰਦਰ ਸਿੰਘ, ਸ਼ੁਭਮ, ਕਰਮਜੀਤ ਕੌਰ ਅਤੇ ਸ਼ਾਤੀ ਮੈਡਮ ਨੇ ਬੂਟੇ ਲਗਾਉਣ ਦੀ ਮੁਹਿੰਮ ’ਚ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਸਕੂਲ ਮੁਖੀ ਸ਼ਿਵਾਨੀ ਵਧਵਾ ਨੇ ਕਿਹਾ ਕਿ ਦਰੱਖਤਾਂ ਦੀ ਅੰਨੇਵਾਹ ਕਟਾਈ ਕਾਰਨ ਗਲੋਬਲ ਵਾਰਮਿੰਗ ਦਾ ਖਦਸ਼ਾ ਵੱਧ ਰਿਹਾ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਆਏ ਸਾਲ ਵੱਧ ਰਹੀ ਗਰਮੀ ਦੇ ਕਾਰਨ ਬਹੁੱਤ ਵੱਡੀ ਗਿਣਤੀ ਵਿੱਚ ਮੌਤਾਂ ਹੋ ਜਾਂਦੀਆਂ ਹਨ। ਜੋ ਕਿ ਬਹੁੱਤ ਵੱਡੀ ਚਿੰਤਾਂ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜੋਕੇ ਸਮੇਂ ਵਿੱਚ ਲੋੜ ਹੈ ਵੱਧ ਤੋਂ ਵੱਧ ਦਰੱਖਤ ਲਾਉਣ ਦੀ। ਪਰ ਇਨਸਾਨ ਦੇ ਲਾਲਚ ਨੇ ਸਭ ਕੁੱਝ ਤਹਿਸ ਨਹਿਸ ਕਰ ਦਿੱਤਾ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *