ਤਪਾ ਫਲਾਈਓਵਰ ਚੌਂਕ ਵਿੱਚ ਲੱਗਿਆ ਜਾਮ, ਲੋਕ ਹੋਏ ਖੱਜਲ ਖੁਆਰ, ਪਾਣੀ ਦੀ ਨਿਕਾਸੀ ਦਾ ਕੀਤਾ ਜਾਵੇ ਹੱਲ                                       

Spread the love
ਤਪਾ ਮੰਡੀ 19 ਅਗਸਤ ( ਗੋਲਡੀ ਵਿਆਸ) ਕੌਮੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਸਥਿਤ ਤਪਾ ਫਲਾਈ ਓਵਰ ਨਾਲ ਰਾਮਪੁਰਾ ਪਾਸੇ ਜਾਣ ਵਾਲੀਆਂ ਛੋਟੀਆਂ ਵੱਡੀਆਂ ਗੱਡੀਆਂ ਤੇ ਬੱਸਾਂ ਦਾ ਮੀਂਹ ਦੇ ਪਾਣੀ ਕਾਰਨ ਵੱਡਾ ਜਾਮ ਲੱਗ ਗਿਆ, ਜਿਸ ਕਰਕੇ ਲੋਕ ਹੋਏ ਪਰੇਸ਼ਾਨ ਹੁੰਦੇ ਵੇਖੇ ਗਏ ਅਤੇ ਵਾਹਨਾਂ ਦੀ ਰਫ਼ਤਾਰ ਕਾਫੀ ਧੀਮੀ ਹੋ ਗਈ,ਤਪਾ ਸ਼ਹਿਰ ਵਿੱਚ ਪਏ ਮੀਂਹ ਤੋਂ ਬਾਅਦ ਕੌਮੀ ਮਾਰਗ ’ਤੇ ਸਥਿਤ ਤਪਾ ਫਲਾਈ ਓਵਰ ਦੇ ਨਾਲ ਸਰਵਿਸ ਰੋਡ ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਵੱਡਾ ਜਾਮ ਲੱਗ ਗਿਆ। ਸੜਕ ’ਤੇ ਪਾਣੀ ਭਰ ਜਾਣ ਕਾਰਨ ਵਾਹਨਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਕਈ ਗੱਡੀਆਂ ਪਾਣੀ ਵਿੱਚ ਖੜ੍ਹੀਆਂ ਰਹੀਆਂ। ਇਸ ਦੌਰਾਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਮੀਂਹ ਦਾ ਪਾਣੀ ਸੜਕ ’ਤੇ ਇਕੱਠਾ ਹੋਣ ਕਾਰਨ ਫਲਾਈ ਓਵਰ ਹੇਠਾਂ ਆਵਾਜਾਈ ਧੀਮੀ ਹੋ ਗਈ। ਦੋਵਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਦੇਰੀ ਹੋਈ। ਕਈ ਲੋਕਾਂ ਨੇ ਕਿਹਾ ਕਿ ਹਰ ਵਾਰ ਮੀਂਹ ਪੈਣ ’ਤੇ ਇਸ ਥਾਂ ਪਾਣੀ ਇਕੱਠਾ ਹੋਣ ਦੀ ਸਮੱਸਿਆ ਸਾਹਮਣੇ ਆ ਜਾਂਦੀ ਹੈ, ਪਰ ਇਸ ਦਾ ਪੱਕਾ ਹੱਲ ਨਹੀਂ ਹੋ ਸਕਿਆ। ਆਲੇ ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਕੌਮੀ ਮਾਰਗ ਹੋਣ ਕਾਰਨ ਇਸ ਰਸਤੇ ’ਤੇ ਦਿਨ ਭਰ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਅਜਿਹੇ ਵਿੱਚ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਜਾਮ ਦੀ ਸਥਿਤੀ ਹੋਰ ਗੰਭੀਰ ਬਣ ਜਾਂਦੀ ਹੈ। ਲੋਕਾਂ ਨੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਫਲਾਈ ਓਵਰ ਹੇਠਾਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸਥਾਈ ਪ੍ਰਬੰਧ ਕੀਤਾ ਜਾਵੇ ਅਤੇ ਸੜਕ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾਵੇ। ਲੋਕਾਂ ਨੇ ਕਿਹਾ ਕਿ ਸਮੇਂ ਸਿਰ ਕਾਰਵਾਈ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਮੀਂਹ ਦੌਰਾਨ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਚੌਂਕ ਹੋਣ ਕਾਰਨ ਵੱਡੀ ਗਿਣਤੀ ਵਿੱਚ ਗੱਡੀਆਂ ਚਾਰ ਚੁਫੇਰੇ ਆਪੋ ਆਪਣੀ ਮੰਜ਼ਿਲ ਵੱਲ ਜਾਂਦੀਆਂ ਹਨ ਜਿਸ ਕਾਰਨ ਬਰਸਾਤ ਕਾਰਨ ਲੋਕਾਂ ਨੂੰ ਮੁਸ਼ਕਲ ਆਈ ਅਤੇ ਗੱਡੀਆਂ ਜਾਮ ਵਿੱਚ ਖੜੀਆਂ ਹਾਰਨ ਮਾਰਦੀਆਂ ਰਹੀਆਂ ਲੋਕਾਂ ਨੇ ਦੱਸਿਆ ਕਿ ਚੌਂਕ ਵਿੱਚ ਕੋਈ ਵੀ ਮੁਲਾਜ਼ਮ ਦੇ ਨਾ ਹੋਣ ਕਾਰਨ ਕਈ ਵਾਰ ਜਾਮ ਦੀ ਸਮੱਸਿਆ ਆ ਜਾਂਦੀ ਹੈ ਇਸ ਲਈ ਲੋਕਾਂ ਨੇ ਮੰਗ ਕੀਤੀ ਕਿ ਫਲਾਈ ਓਵਰ ਥੱਲੇ ਟਰੈਫਿਕ ਮੁਲਾਜ਼ਮ ਦੀ ਤੈਨਾਤੀ ਪੱਕੇ ਤੌਰ ਤੇ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਦੂਸਰਾ ਲਾਈ ਓਵਰ ਦੇ ਨਾਲ ਸਰਵਿਸ ਰੋਡ ਤੇ ਖੜੇ ਪਾਣੀ ਦੀ ਨਕਾਸੀ ਦਾ ਹੱਲ ਕੀਤਾ ਜਾਵੇ ਕਿਉਂਕਿ ਕਈ ਕਈ ਦਿਨਾਂ ਤੱਕ ਸਰਬ ਰੋਡ ਤੇ ਪਾਣੀ ਖੜਾ ਰਹਿੰਦਾ ਹੈ ਜਿਸ ਕਰਕੇ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *