ਬਠਿੰਡਾ ਵਿੱਚ ਪੰਚਾਇਤੀ ਉਪ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : -ਜ਼ਿਲ੍ਹਾ ਚੋਣ ਅਫ਼ਸਰ

Spread the love
ਬਠਿੰਡਾ, 27 ਜੁਲਾਈ (ਰਾਮ ਸਿੰਘ ਕਲਿਆਣ) ਜ਼ਿਲ੍ਹੇ ਵਿੱਚ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ ਪੰਚ ਉਮੀਦਵਾਰਾਂ ਦੀਆਂ ਚੋਣਾਂ ਜਿੱਥੇ ਅਮਨ-ਅਮਾਨ ਨਾਲ ਹੋਈਆਂ ਉੱਥੇ ਹੀ 58.81 ਫ਼ੀਸਦੀ ਵੋਟ ਪੋਲ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 ‘ਚ 78.36 ਫ਼ੀਸਦੀ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ‘ਚ 81.29 ਫ਼ੀਸਦੀ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ 34.78 ਫ਼ੀਸਦੀ ਵੋਟ ਪੋਲ ਹੋਈ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 ‘ਚ ਮਹਿੰਦਰ ਕੌਰ 13 ਵੋਟਾਂ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ‘ਚ ਜਸਪਾਲ ਕੌਰ 11 ਵੋਟਾਂ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ ਕਰਮਜੀਤ ਕੌਰ 133 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ।ਜ਼ਿਲ੍ਹਾ ਚੋਣ ਅਫਸਰ ਨੇ ਪੰਚਾਇਤੀ ਉਪ ਚੋਣਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *