ਦਸਮੇਸ਼ ਸਕੂਲ ਦੇ ਬੱਚੇ ਹੋਣਹਾਰ ਬਿਰਵਾਨ ਅਵਾਰਡ ਨਾਲ ਸਨਮਾਨੇ

Spread the love

ਨਿਹਾਲ ਸਿੰਘ ਵਾਲਾ, 11 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)- ਮਿਆਰੀ ਸਿੱਖਿਆ ਤੇ ਬੱਚਿਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪੰਜਵੀਂ ਦੀ ਪ੍ਰੀਖ਼ਿਆ ਵਿੱਚ ਪਰਚਮ ਲਹਿਰਾਉਣ ਵਾਲੇ ਮੋਹਰੀ ਬੱਚੇ ਹੋਣਹਾਰ ਬਿਰਵਾਨ ਅਵਾਰਡ ਨਾਲ ਸਨਮਾਨਿਤ ਕੀਤੇ ਗਏ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੇ ਐਸ ਸੀ ਈ ਆਰ ਟੀ ਦੁਆਰਾ ਲਏ ਗਏ ਇਮਤਿਹਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਕੌਰ ਨੇ 489, ਅਮਰਿੰਦਰ ਕੌਰ ਨੇ 488, ਕਰਮਵੀਰ ਸਿੰਘ ਤੇ ਗੁਰਨੂਰ ਕੌਰ ਨੇ 484, ਅਮਨਜੋਤ ਕੌਰ ਨੇ 483, ਨਵਦੀਪ ਸਿੰਘ ਨੇ 482, ਰਾਜਨਦੀਪ ਸਿੰਘ ਨੇ 481 ਅਤੇ ਧਰਮਵੀਰ ਸਿੰਘ ਨੇ 480 ਅੰਕ ਹਾਸਲ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਕੀ ਬੱਚਿਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਢਿੱਲੋਂ ਅਤੇ ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹੋਣਹਾਰ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਸਟਾਫ਼ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਬੱਚਿਆਂ ਦੇ ਬੇਹਤਰ ਭਵਿੱਖ਼ ਦੀ ਕਾਮਨਾ ਕੀਤੀ। ਇਸੇ ਤਰ੍ਹਾਂ ਦੂਜੇ ਸਟਾਫ਼ ਨੇ ਵੀ ਪ੍ਰਤਿਭਾਵਾਨ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਬਾਕੀ ਬੱਚਿਆਂ ਨੂੰ ਇਨ੍ਹਾਂ ਤੋਂ ਪ੍ਰੇਰਣਾ ਲੈਂਦਿਆਂ ਸਖ਼ਤ ਮਿਹਨਤ ਕਰਨ ਦਾ ਪੈਗ਼ਾਮ ਦਿੱਤਾ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਮਿਆਰੀ ਸਿੱਖਿਆ ਤੇ ਚੰਗੇ ਸੰਸਕਾਰ ਦੇਣਾ ਸਾਡਾ ਮਿਸ਼ਨ ਹੈ। ਇਹ ਅਦਾਰਾ ਸੂਝਵਾਨ ਮਾਪਿਆਂ ਦੀ ਪਹਿਲੀ ਤਰਜੀਹ ਬਣ ਚੁੱਕਾ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *