ਦੇਸ਼ ਭਗਤ ਗਲੋਬਲ ਸਕੂਲ ਵਿਖੇ ਇੰਟਰ ਹਾਊਸ ਬੋਰਡ ਸਜਾਵਟ ਮੁਕਾਬਲਾ ਕੀਤਾ ਗਿਆ ਸਫਲਤਾਪੂਰਕ ਆਯੋਜਿਤ

Spread the love

ਸ਼੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿੱਚ ਅੱਜ ਇੰਟਰ ਹਾਊਸ ਡਿਸਪਲੇਅ ਬੋਰਡ ਸਜਾਵਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰਾਂ ਹਾਊਸਾਂ (ਪੈਂਥਰ, ਸਟੈਲੀਅਨ, ਫਾਲਕਨ ਅਤੇ ਟਸਕਰ) ਨੇ ਭਾਗ ਲਿਆ ਅਤੇ ਯੁੱਧ ਨਸ਼ਿਆਂ ਵਿਰੁੱਧ ’ਤੇ ਆਪਣੀ ਰਚਨਾਤਮਕਤਾ, ਕਲਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਹਰੇਕ ਹਾਊਸ ਨੇ ਆਪਣੇ ਡਿਸਪਲੇਅ ਬੋਰਡ ਨੂੰ ਰੰਗ-ਬਿਰੰਗੇ ਪੋਸਟਰਾਂ, ਕੋਟਸ, ਚਿੱਤਰਾਂ ਅਤੇ ਤਜਰਬੇ ਨਾਲ ਸਜਾਇਆ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਕਿਹਾ ਕਿ ਇਸ ਤਰਾਂ ਦੇ ਮੁਕਾਬਲਿਆਂ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਇਸ ਮੁਕਾਬਲੇ ਦਾ ਮੁੱਖ ਮੰਤਵ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਮੁਕਾਬਲੇ ਵਿੱਚ ਪੈਂਥਰ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਨੇ ‘ਨਸ਼ਿਆਂ ਨੂੰ ਕਹੋ ਨਾਂਹ’ ਥੀਮ ’ਤੇ ਬਹੁਤ ਹੀ ਪ੍ਰਭਾਵਸ਼ਾਲੀ ਬੋਰਡ ਤਿਆਰ ਕੀਤਾ। ਦੂਜਾ ਸਥਾਨ ਸਟੈਲੀਅਨ ਹਾਊਸ ਅਤੇ ਤੀਜਾ ਸਥਾਨ ਟਸਕਰ ਹਾਊਸ ਨੇ ਜਿੱਤਿਆ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਅੱਜ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਇੱਕੋ ਇੱਕ ਪਹਿਲ ਕਦਮੀ ਹੈ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਜੱਜ਼ਾਂ ਨੇ ਵਿਦਿਆਰਥੀਆਂ ਦੀ ਮਿਹਨਤ, ਰਚਨਾਤਮਕ ਸੋਚ ਅਤੇ ਪ੍ਰਸਤੁਤੀ ਦੀ ਖੂਬ ਸਰਾਹਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਜੇਤੂ ਹਾਊਸਾਂ ਨੂੰ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *