ਦੇਸ਼ ਭਗਤ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਨਸ਼ਿਆਂ ਅਤੇ ਮੋਬਾਈਲ ਦੇ ਵਿਰੁੱਧ “ਨੁੱਕੜ ਨਾਟਕ ‘‘ਫੁੱਲਾਂ ਦੇ ਰੰਗ ਕਾਲੇ’’

Spread the love

ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਦੇਸ਼ ਭਗਤ ਕੈਂਪਸ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿੱਚ ਨਸ਼ਿਆਂ ਅਤੇ ਮੋਬਾਇਲ ਦਾ ਦਿਨ ਬ ਦਿਨ ਵੱਧ ਰਹੇ ਰੁਝਾਨ ਦੇ ਖਿਲਾਫ ਪੰਜਾਬੀ ਨੁੱਕੜ ਨਾਟਕ “ਫੁੱਲਾਂ ਦੇ ਰੰਗ ਕਾਲੇ”ਕਰਵਾਇਆ ਗਿਆ। ਇਸ ਨਾਟਕ ਦਾ ਮੁੱਖ ਮਨੋਰਥ ਸੀ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ ਜੰਗ ਲੜਨਾ ਅਤੇ ਮੋਬਾਇਲ ਦੀ ਵਰਤੋਂ ਘੱਟ ਤੋਂ ਘੱਟ ਕਰਨ ਬਾਰੇ ਦੱਸਣਾ। ਇਸ ਮੌਕੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਾਟਕ ਦੀ ਸ਼ੁਰੂਆਤ ਬੱਚਿਆਂ ਵੱਲੋਂ ਉੱਚੀ ਆਵਾਜ਼ ਵਿੱਚ ਨਸ਼ਿਆਂ ਅਤੇ ਮੋਬਾਇਲ ਦੇ ਨੁਕਸਾਨ ਬਾਰੇ ਨਾਅਰੇ ਲਗਾ ਕੇ ਕੀਤੀ ਗਈ। ਨਾਟਕ ਵਿੱਚ ਦਿਖਾਇਆ ਗਿਆ ਕਿ ਕਿਵੇਂ ਨਸ਼ਾ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਿਹਾ ਹੈ ਅਤੇ ਕਿਵੇਂ ਮੋਬਾਇਲ ਫੋਨ ਦੀ ਲਤ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਪਰਿਵਾਰਕ ਜੀਵਨ ਪ੍ਰਭਾਵਿਤ ਹੋ ਰਹੇ ਹਨ। ਪ੍ਰਿੰਸੀਪਲ ਜਿੰਦਲ ਨੇ ਕਿਹਾ ਕਿ ਨੁੱਕੜ ਨਾਟਕ ਨੇ ਸੰਦੇਸ਼ ਦਿੱਤਾ ਕਿ ਨਸ਼ਾ ਸਾਡੀ ਜਿੰਦਗੀ ਨੂੰ ਨਿਗਲ ਲੈਂਦਾ ਹੈ ਤੇ ਮੋਬਾਇਲ ਦੀ ਵੱਧ ਵਰਤੋਂ ਸਾਨੂੰ ਅਸਲੀ ਦੁਨੀਆ ਤੋਂ ਦੂਰ ਕਰ ਦਿੰਦੀ ਹੈ। ਇਸ ਨਾਟਕ ਰਾਹੀਂ ਸਭ ਨੂੰ ਇਹ ਸਿੱਖਿਆ ਮਿਲੀ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਮੋਬਾਇਲ ਫੋਨ ਦਾ ਵਰਤੋਂ ਸਿਰਫ਼ ਪੜ੍ਹਾਈ ਅਤੇ ਜ਼ਰੂਰੀ ਕੰਮਾਂ ਲਈ ਹੀ ਕਰਨਾ ਚਾਹੀਦਾ ਹੈ। ਵਾਈਸ ਪ੍ਰਿੰਸੀਪਲ ਪਰਮਪ੍ਰੀਤ ਕੌਰ ਨੇ ਇਸ ਨਾਟਕ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਨਾਟਕ ਬੱਚਿਆਂ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ। ਉਹਨਾਂ ਕਿਹਾ ਕਿ ਅਸੀਂ ਅੱਗੇ ਤੋਂ ਵੀ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਨਾਟਕ ਕਰਵਾਉਂਦੇ ਰਹਾਂਗੇ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *