ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਮੇਲਾ ਤੀਆਂ ਦਾ ਵਿੱਚ ਸ਼ਾਨਦਾਰ ਪੇਸ਼ਕਾਰੀ਼- ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ – ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ-

Spread the love
ਸ੍ਰੀ  ਮੁਕਤਸਰ ਸਾਹਿਬ, 12 ਅਗਸਤ (ਮਨਜੀਤ ਸਿੱਧੂ):- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਅਰਜਨ ਕੈਸਲ, ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਤੀਆਂ ਦਾ ਸਮਾਗਮ ਵਿੱਚ ਆਪਣੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਭੰਗੜੇ ਰਾਹੀਂ ਸਭ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਤੀਆਂ ਦੀਆਂ ਰਵਾਇਤੀ ਝਲਕੀਆਂ ਨੂੰ ਭੰਗੜੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੀ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਸਕੂਲ ਵੱਲੋਂ ਅਜਿਹੀਆਂ ਗਤੀਵਿਧੀਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਪੇਸ਼ਕਾਰੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਟੀਮ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।ਉਨ੍ਹਾਂ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੰਚ ਬੱਚਿਆਂ ਵਿੱਚ ਆਤਮ-ਵਿਸ਼ਵਾਸ ਅਤੇ ਸੱਭਿਆਚਾਰਕ ਚੇਤਨਾ ਪੈਦਾ ਕਰਦੇ ਹਨ। ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਵੀ ਵਿਦਿਆਰਥਣਾਂ ਦੀ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬੀ ਲੋਕ-ਨਾਚ ਅਤੇ ਲੋਕ-ਪਰੰਪਰਾਵਾਂ ਸਾਡੀ ਪਹਿਚਾਣ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਦੀ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤੀ ਨੂੰ ਬਾਖੂਬੀ ਦਰਸਾਇਆ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *