ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਰਚਨਾਤਮਕਤਾ ਨਾਲ ਸਜਾਇਆ ਰੱਖੜੀ ਦਾ ਤਿਉਹਾਰ-

Spread the love
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਮੁਕਾਬਲਾ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋਏ ਇਸ ਮੁਕਾਬਲੇ ਵਿੱਚ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਧਾਗਿਆਂ, ਮੋਤੀਆਂ ਅਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਇੰਟਰ-ਹਾਊਸ ਬੋਰਡ ਸਜਾਵਟ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ ਦੇ ਨਾਲ-ਨਾਲ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਦੀਆਂ ਹਨ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਡਾ. ਜ਼ੋਰਾ ਸਿੰਘ ਅਤੇ ਡਾ. ਤੇਜਿੰਦਰ ਕੌਰ ਨੇ ਇਸ ਉਪਰਾਲੇ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਤਰ੍ਹਾਂ ਇਹ ਮੁਕਾਬਲਾ ਰਚਨਾਤਮਕਤਾ, ਸੱਭਿਆਚਾਰ ਅਤੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਸੁੰਦਰ ਸੁਮੇਲ ਬਣਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *