ਦੋਦਾ ਮਾਈਨਰ ’ਚੋ ਮਿਲੀ ਲਵਾਰਿਸ ਲਾਸ਼ ਦਾ ਕੀਤਾ ਗਿਆ ਅੰਤਿਮ ਸੰਸਕਾਰ

Spread the love

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()- ਪਿਛਲੇਂ ਦਿਨੀਂ ਰਾਹਗੀਰਾਂ ਵੱਲੋਂ ਦੋਦਾ ਮਾਈਨਰ ਸੂਏ ਵਿਚੋਂ ਇੱਕ ਨਾ ਮਾਲੂਮ ਵਿਅਕਤੀ ਦੀ ਲਾਸ਼ ਦੇਖੀ ਗਈ ਤਾਂ ਉਨਾਂ ਨੇ ਤੁਰੰਤ ਇਸ ਦੀ ਸੂਚਨਾ ਦੋਦਾ ਪੁਲਿਸ ਚੌਂਕੀ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਸ਼ਨਾਖ਼ਤ ਦੇ ਲਈ ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਅ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਮਿ੍ਰਤਕ ਵਿਅਕਤੀ ਦੇ ਵਾਰਿਸਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪਰ ਨਿਯਮਾਂ ਮੁਤਾਬਿਕ 72 ਘੰਟੇ ਬੀਤਣ ਦੇ ਬਾਅਦ ਵੀ ਨਾ ਮਾਲੂਮ ਵਿਅਕਤੀ ਦੀ ਲਾਸ਼ ਦੀ ਸ਼ਨਾਖ਼ਤ ਨਾ ਹੋ ਸਕੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਲਾਸ਼ ਦਾ ਪੋਸਟ ਮਾਰਟਮ ਕਰਾਉਣ ਤੋਂ ਬਾਅਦ ਅੰਤਿਮ ਸੰਸਕਾਰ ਲਈ ਲਾਸ਼ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਆਹੁਦੇਦਾਰਾਂ ਨੂੰ ਸੌਂਪ ਦਿੱਤੀ। ਸੁਸਾਇਟੀ ਮੈਂਬਰਾਂ ਨੇ ਲਾਸ਼ ਦਾ ਅੰਤਿਮ ਸੰਸਕਾਰ ਬਠਿੰਡਾ ਰੋਡ ਸਥਿਤ ਸ਼ਾਂਤੀ ਭਵਨ ਵਿਖੇ ਪੁਲਿਸ ਮੁਲਾਜ਼ਮ ਜਸਪ੍ਰੀਤ ਸਿੰਘ, ਰਾਜਿੰਦਰ ਕੌਰ, ਗੁਰਮੀਤ ਸਿੰਘ, ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਕਰ ਦਿੱਤਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਗਾਂਧੀ, ਰਾਜੇਸ਼ ਚੁੱਘ, ਜਸਵਿੰਦਰ ਸ਼ੇਰੇਵਾਲਾ, ਰਾਜੂ ਆਰੋੜਾ, ਮੰਗਲ ਸਿੰਘ, ਬਲਦੇਵ ਕਾਉਣੀ, ਬਲਵਿੰਦਰ ਭਾਊ, ਕਾਂਤਾ ਮਿਸਤਰੀ, ਰਜਿੰਦਰ ਬਿੰਦਰਾ ਆਦਿ ਮੈਂਬਰ ਮੌਜੂਦ ਸਨ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *