ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਟੌਂਸਾ ਦਾ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

Spread the love

ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਨਅਤੀ ਖੇਤਰ ਦੇ ਪਿੰਡ ਟੌਂਸਾ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਦਾ ਸਲਾਨਾ ਦੋ ਦਿਨਾਂ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਗ੍ਰਾਮ ਪੰਚਾਇਤ,ਐਨ ਆਈ ਆਰ ਵੀਰਾਂ ਅਤੇ ਯੂਥ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਵਿੱਚ ਪਹਿਲੇ ਦਿਨ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਦੀਆਂ ਮਸ਼ਹੂਰ ਧਾਰਮਿਕ ਕੱਵਾਲ ਪਾਰਟੀਆਂ ਨੇ ਸਾਰਾ ਦਿਨ ਸੰਗਤਾਂ ਨੂੰ ਪੀਰਾਂ ਦੀ ਮਹਿਮਾਂ ਦਾ ਗੁਣਗਾਨ ਕਰਕੇ ਝੂਮਣ ਲਾ ਰੱਖਿਆ। ਦੂਸਰੇ ਦਿਨ ਪੰਜਾਬ ਦੀਆਂ ਨਾਮਵਰ ਸੂਫੀ ਗਾਇਕ ਪਾਰਟੀਆਂ ਨੇ ਧਾਰਮਿਕ ਅਤੇ ਸਮਾਜਿਕ ਗੀਤਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਬਾਅਦ ਦੁਪਹਿਰ ਤੋਂ ਦੇਰ ਰਾਤ ਤੱਕ ਪੰਜਾਬ ਦੀਆਂ ਮਸ਼ਹੂਰ ਨੱਕਾਲ ਪਾਰਟੀਆਂ ਨੇ ਆਪਣੀਆਂ ਧਾਰਮਿਕ ਆਈਟਮਾਂ ਨਾਲ ਸੰਗਤ ਤੋਂ ਵਾਹ ਵਾਹ ਖੱਟੀ। ਪ੍ਰਬੰਧਕਾਂ ਵਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ। ਸਥਾਨ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਸੰਗਤਾਂ ਲਈ ਲਗਾਤਾਰ ਕੋਲਡ ਡਰਿੰਕ ਅਤੇ ਪੀਰਾਂ ਦੇ ਅਤੁੱਟ ਲੰਗਰ ਵਰਤਾਏ ਗਏ। ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਮੇਲੇ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਆਗੂ ਸ਼੍ਰੀ ਅਸ਼ੋਕ ਕਟਾਰੀਆ, ਅਕਾਲੀ ਦਲ ਬਾਦਲ ਪਾਰਟੀ ਆਗੂ ਹਨੀ ਟੌਂਸਾ ਵਿਸ਼ੇਸ਼ ਤੌਰ ਤੇ ਨਤਮਸਤਕ ਹੋਏ। ਮੇਲੇ ਨੂੰ ਸਫਲ ਬਣਾਉਣ ਲਈ ਪ੍ਰਬੰਧਕਾਂ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *