ਨਵੀਂ ਕੰਪੇਨ ਮੀਡੀਏਸ਼ਨ ਫਾਰ ਦੀ ਨੇਸ਼ਨ ਦਾ ਲਾਹਾ ਲੈਣ ਦੀ ਅਪੀਲ

Spread the love

ਕੋਟਕਪੂਰਾ, 22 ਜੁਲਾਈ (ਟਿੰਕੂ ਕੁਮਾਰ) :- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ, ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵਲੋਂ ਮੀਡੀਏਸ਼ਨ ਫਾਰ ਦੀ ਨੇਸ਼ਨ ਕੰਪੇਨ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਮਿਤੀ 30 ਸਤੰਬਰ 2025 ਤੱਕ ਚੱਲੇਗੀ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੀਰਇੰਦਰ ਅਗਰਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਸ ਵਿੱਚ ਦੋਹਾਂ ਧਿਰਾਂ ਨੂੰ ਮੀਡੀਏਸ਼ਨ ਸੈਂਟਰ ਫਰੀਦਕੋਟ ਵਿਖੇ ਬੁਲਾ ਕੇ ਆਹਣੋ-ਸਾਹਮਣੇ ਬਿਠਾ ਕੇ ਸਮਝਾਇਆ ਜਾਂਦਾ ਹੈ ਅਤੇ ਉਨ੍ਹਾਂ ਵਿਚਕਾਰ ਚੱਲ ਰਹੇ ਝਗੜੇ ਨੂੰ ਆਪਸੀ ਰਜ਼ਾਮੰਦੀ ਨਾਲ਼ ਖਤਮ ਕੀਤਾ ਜਾਂਦਾ ਹੈ। ਇਸ ਤਰ੍ਹਾਂ ਨਾਲ਼ ਲੋਕਾਂ ਦੇ ਮਤ-ਭੇਦ ਹਮੇਸ਼ਾਂ ਲਈ ਖਤਮ ਹੋ ਜਾਂਦੇ ਹਨ ਅਤੇ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦਾ ਬਚਾਅ ਹੋ ਜਾਂਦਾ ਹੈ ਅਤੇ ਉਨ੍ਹਾਂ ਦੀ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *