ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਵੇਕ ਪਬਲਿਕ ਸੀਨੀਅਰ ਸੈਕ‌ੰਡਰੀ ਸਕੂਲ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

Spread the love

ਜੈਤੋ,3 ਅਪ੍ਰੈਲ (ਰਘੂਨੰਦਨ ਪਰਾਸ਼ਰ) : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਨਵੇਂ ਵਿਦਿਅਕ ਸੈਸ਼ਨ 2025-26 ਦੀ ਸ਼ੁਭ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਸਕਾਰਾਤਮਕ ਮਾਹੌਲ ਅਤੇ ਨਵੀਂ ਊਰਜਾ ਫ਼ੈਲਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਸਾਰਿਆਂ ਨੇ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ  ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸੇਠੀ ਨੇ ਨੈਤਿਕ ਕਦਰਾਂ ਕੀਮਤਾਂ ਅਨੁਸ਼ਾਸਨ ਅਤੇ ਮਿਹਨਤ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।  ਵਿਦਿਆਰਥੀਆਂ ਨੂੰ ਉਹਨਾਂ ਦੇ ਪਾਠਕ੍ਰਮ, ਸਹਿ- ਪਾਠਕ੍ਰਮ ,ਗਤੀਵਿਧੀਆਂ ਅਤੇ ਨਵੇਂ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਸ਼ਾਸਨ ,ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਸ ਪ੍ਰਗਟਾਈ ਕਿ ਇਹ ਨਵਾਂ ਸੈਸ਼ਨ ਵਿਦਿਆਰਥੀਆਂ ਲਈ ਗਿਆਨ, ਸਫਲਤਾ ਅਤੇ  ਆਤਮਿਕ ਸ਼ਾਂਤੀ  ਦਾ ਰਾਹ ਪੱਧਰਾ ਕਰੇਗਾ। ਪ੍ਰੋਗਰਾਮ ਦੀ ਸਮਾਪਤੀ ਤੇ ਸਾਰਿਆਂ ਨੇ ਮਿਲ ਕੇ ਸਫ਼ਲਤਾ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *