‘ਨਸ਼ਿਆਂ ਨੂੰ ਕਹੋ ਨਾਂਹ’ ਥੀਮ ਰੱਖ ਕੇ ‘ਵਿਸ਼ਵ ਯੂਥ ਡੇ’ ਅਤੇ ਵਾਤਾਵਰਨ ਬਚਾਓ’ ਥੀਮ ਰੱਖ ਕੇ ‘ਵਿਸ਼ਵ ਹਾਥੀ ਦਿਵਸ’ ਮਨਾਇਆ ਗਿਆ

Spread the love

L ਯੂਥ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਵਿੱਚ ਅੱਗੇ ਵਧਣਾ ਚਾਹੀਦਾ ਹੈ: ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ
ਸ਼੍ਰੀ ਮੁਕਤਸਰ ਸਾਹਿਬ, 13 ਅਗਸਤ ()- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਵਿਸ਼ਵ ਯੂਥ ਡੇ ਮਨਾਇਆ ਗਿਆ। ਇਸ ਮੌਕੇ ’ਤੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਲਈ ਵੱਖ-ਵੱਖ ਭਾਸ਼ਣ ਅਤੇ ਸੌਹਾਂ ਚੁਕਵਾਈਆਂ ਗਈਆਂ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਬੱਚਿਆਂ ਨੂੰ ਦੱਸਿਆ ਗਿਆ ਕਿ ਯੂਥ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਵਿੱਚ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਅੱਜ ਦੇ ਇਸ ਵਿਸ਼ਵ ਯੂਥ ਡੇ ਮੌਕੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਨਸ਼ਿਆਂ ਦੇ ਵਿਰੁੱਧ ਜੰਗ ਲੜਨੀ ਚਾਹੀਦੀ ਹੈ ਅਤੇ ਨਸ਼ਿਆਂ ਨੂੰ ਨਾਂਹ ਕਹਿ ਕੇ ਆਪਣੇ ਜਿੰਦਗੀ ਨੂੰ ਹਾਂ ਕਹਿਣਾ ਚਾਹੀਦਾ ਹੈ। ਪ੍ਰਿੰਸੀਪਲ ਡਾਕਟਰ ਜਿੰਦਲ ਨੇ ਕਿਹਾ ਕਿ ਵਿਸ਼ਵ ਹਾਥੀ ਦਿਵਸ ਦੇ ਮੌਕੇ ’ਤੇ, ਪਰਿਆਵਰਣ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ਕਰਵਾ ਕੇ ਵਾਤਾਵਰਨ ਅਤੇ ਜਾਨਵਰਾਂ ਨੂੰ ਸੁਰੱਖਿਅਤ ਰੱਖਣ ਲਈ ਪ੍ਰੇਰਿਤ ਕਰ ਸਕਦੇ ਹਾਂ। ਬੱਚਿਆਂ ਨੂੰ ਹਾਥੀਆਂ ਦੀ ਘਟਦੀ ਗਿਣਤੀ ਅਤੇ ਉਹਨਾਂ ਦੇ ਸੰਰੱਖਣ ਲਈ ਜਾਗਰੂਕ ਕੀਤਾ ਗਿਆ। ਭਾਸ਼ਣ ਰਾਹੀਂ ਬੱਚਿਆਂ ਨੇ ਹਾਥੀਆਂ ਦੀ ਮਹੱਤਤਾ ਦਰਸਾਈ। ਸਮਾਰੋਹ ਦੇ ਅੰਤ ’ਤੇ, ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ, ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਅਤੇ ਅਧਿਆਪਕਾਂ ਨੇ ਸੁਨੇਹਾ ਦਿੱਤਾ ਕਿ ਨੌਜਵਾਨਾਂ ਨੂੰ ਆਪਣੀ ਤਾਕਤ ਸਹੀ ਦਿਸ਼ਾ ਵਿੱਚ ਵਰਤਣੀ ਚਾਹੀਦੀ ਹੈ ਅਤੇ ਪ੍ਰਕ੍ਰਿਤੀ ਦੇ ਜੀਵ-ਜੰਤੂਆਂ ਦੀ ਰੱਖਿਆ ਹਰ ਕਿਸੇ ਦੀ ਜ਼ਿੰਮੇਵਾਰੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *