ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਫਗਵਾੜਾ ਵਿਖੇ ਸਕਿੱਲ ਟ੍ਰੇਨਿੰਗ ਦੇ ਕੋਰਸਾਂ ਦੀ 8 ਰੋਜਾ ਟ੍ਰੇਨਿੰਗ ਵਰਕਸ਼ਾਪ       

Spread the love
ਫਗਵਾੜਾ 03 ਜੁਲਾਈ  (ਪ੍ਰੀਤ ਕੋਰ ਪ੍ਰੀਤੀ) ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਨੈਸ਼ਨਲ ਬੈਂਕ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਕਪੂਰਥਲਾ ਵਲੋਂ ਨਸ਼ਾ ਛਡਾਉ ਕੇਂਦਰ ਸਿਵਲ ਹਸਪਤਾਲ ਫਗਵਾੜਾ ਵਿਖੇ 8 ਰੋਜਾ ਸਕਿੱਲ ਟ੍ਰੇਨਿੰਗ ਵਰਕਸ਼ਾਪ ਉਪਰੰਤ ਸਿੱਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਨਸ਼ਾ ਛਡਾਓੁ ਕੇਂਦਰ ਵਿਖੇ ਇਲਾਜ ਕਰਵਾ ਰਹੇ ਨਸ਼ਾ ਪੀੜਤਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਦੀ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਇਸ ਬੁਰਾਈ ਵਿਚੋਂ ਨਿਕਲ ਕੇ ਸਵੈ ਰੋਜਗਾਰ ਕਰਨ ਲਈ ਪ੍ਰੇਰਿਤ ਕੀਤਾ।
 ਡਾਇਰੈਕਟਰ ਆਰਸੇਟੀ ਪ੍ਰਵੇਸ਼ ਚੱਢਾ ਨੇ ਦੱਸਿਆ ਕਿ ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਵੱਖ-ਵੱਖ ਕਿੱਤਿਆਂ ਵਿੱਚ ਮੁਫ਼ਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰੰਬਧ ਵੀ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਫਾਸਟ ਫੂਡ,ਮੈਨਜ਼ ਸਲੂਨ ‘ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *