ਨਾਭਾ ਦੇ ਜੀ ਬੀ ਆਈ ਸਕੂਲ ਵਿਖੇ ਮਨਾਏ ਗਏ ਵਿਸ਼ਵ ਵਾਤਾਵਰਨ ਦਿਵਸ ਦੀ ਤਸਵੀਰ 

Spread the love
ਨਾਭਾ ,  ਜੂਨ (ਰਮਨ ਭਾਟੀਆ ) ਰਿਆਸਤੀ ਸ਼ਹਿਰ ਨਾਭਾ ਸਥਿਤ ਜੀ ਬੀ ਇੰਟਰਨੈਸ਼ਨਲ ਸਕੂਲ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਵਾਤਾਵਰਣ ਸੁਰੱਖਿਆ ਲਈ ਚਲਾਈ ਜਾ ‘ਰਹੀ ਏਕ ਪੇੜ ਮਾਂ ਕੇ ਨਾਮ’ 2.0 ‘ ਮੁਹਿੰਮ ਨੂੰ ਉਤਸ਼ਾਹਿਤ ਕਰਦੇ ਹੋਏ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜੀ ਬੀ ਆਈ ਸਕੂਲ ਦੇ ਅਧਿਆਪਕਾਂ ਵੱਲੋਂ ਰੁੱਖ ਲਗਾ ਕੇ ਅਤੇ ਧਰਤੀ ਨੂੰ ਹਰਿਆ ਭਰਿਆ ਬਣਾ ਕੇ ਕੁਦਰਤ ਨਾਲ ਆਪਣੇ ਸੰਬੰਧ ਨੂੰ ਮਜ਼ਬੂਤ ਕਰਕੇ ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਵਚਨ ਬੱਧਤਾ ਦਾ ਪ੍ਰਦਰਸ਼ਨ ਕੀਤਾ ਗਿਆ। ਸਕੂਲ ਅਧਿਆਪਕਾਂ ਵੱਲੋਂ ਛੋਟੇ ਛੋਟੇ ਯਤਨਾਂ ਰਾਂਹੀ ਹਰ ਰੋਜ਼ ਰੁੱਖਾਂ ਦੀ ਦੇਖਭਾਲ ਕਰਨ ਦਾ ਪ੍ਰਣ ਵੀ ਲਿਆ ਗਿਆ। ਸਕੂਲ ਪ੍ਰਿਸੀਪਲ ਡਾਕਟਰ ਇੰਦਰਜੀਤ ਪਾਲ ਕੌਰ ਗਰੇਵਾਲ ਨੇ ਹਾਜਰ ਲੋਕਾਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਕੁਦਰਤ ਅਤੇ ਵਾਤਾਵਰਣ ਨਾਲ ਖੇਡਣਾ ਸਾਰੇ ਜੀਵਾਂ ਦੇ ਜੀਵਨ ਵਿਚ ਅਣਕਿਆਸਿਆ ਆਫ਼ਤਾਂ ਨੂੰ ਸੱਦਾ ਦੇ ਰਿਹਾ ਹੈ। ਇਸ ਲਈ ਮਨੁੱਖੀ ਸਮਾਜ ਦੀ ਕਰਪਨਾ ਇੱਕ ਸਾਫ ਅਤੇ ਸਿਹਤਮੰਦ ਵਾਤਾਵਰਣ ਤੋਂ ਬਿਨਾਂ ਅਧੂਰੀ ਹੈ। ਵਾਤਾਵਰਣ ਜਾਗਰੂਕਤਾ ਦੇ ਅਰਥ ਸਮਝਾਉਂਦੇ ਹੋਏ ਸਕੂਲ ਦੀ ਵਾਈਸ ਪ੍ਰਿੰਸੀਪਲ ਦਿਵਯਾ ਸ਼ਰਮਾ ਨੇ ਕਿਹਾ ਸਾਨੂੰ ਸਾਰਿਆਂ ਨੂੰ ਅਜਿਹੇ ਵਿਕਲਪ ਚੁਣਨੇ ਚਾਹੀਦੇ ਹਨ ਜੋ ਧਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਬਜਾਏ ਲਾਭ ਪਹੁੰਚਾਉਣ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *