ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਦੀ ਪ੍ਰੀਖਿਆ ਵਿਚੋਂ ਮਾਰੀਆ ਮੱਲਾਂ

Spread the love

ਅੰਮ੍ਰਿਤਸਰ 7ਅਪ੍ਰੈਲ(ਦਿਨੇਸ਼ ਸੋਨੀ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿਚ ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਹਰਲੀਨ ਕੌਰ ਨੇ (97.7%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਂਸਲ ਕੀਤਾ, ਵਿਦਿਆਰਥੀ ਕਰਨਬੀਰ ਸਿੰਘ ਨੇ (97.3%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਨਜੀਤ ਕੌਰ ਨੇ (96.8%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਂਸਲ ਕੀਤਾ। ਖੁਸ਼ੀ ਦੀ ਗੱਲ ਇਹ ਹੈ ਕਿ ਕੁੱਲ 45 ਵਿਦਿਆਰਥੀਆਂ ਨੇ (90% ਤੋਂ 98%) ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਅੱਠਵੀਂ ਦਾ ਨਤੀਜਾ ਵਧੀਆਂ ਆਉਣ ਤੇ ਚੇਅਰਮੈਨ ਸ. ਹਰਪਾਲ ਸਿੰਘ ਯੂ.ਕੇ. ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਸਮੂਹ ਵਿਦਿਆਰਥੀਆ ਅਤੇ ਉਹਨਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸਦਾ ਸਿਹਰਾ ਸਕੂਲ ਦੇ ਅਧਿਆਪਕਾਂ, ਬੱਚਿਆ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆ ਨੂੰ ਜਾਂਦਾ ਹੈ ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *