ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਹੌਂਸਲਾ ਅਫਜ਼ਾਈ

Spread the love

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਰੈਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਨੂੰ ਅੱਜ ਆਪਣੀ ਰਿਹਾਇਸ਼ ‘ਤੇ ਮਿਲ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜਤਿਨ ਨੂੰ ਇੱਕ ਲੈਪਟੋਪ ਭੇਂਟ ਕੀਤਾ ਗਿਆ। ਉਨ੍ਹਾਂ ਜਤਿਨ ਦਾ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਦੀ ਪੰਜ ਸਾਲ ਦੀ ਪੜਾਈ ਤੇ ਹੋਸਟਲ ਦਾ ਸਾਰਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਜਤਿਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਪੜ੍ਹ ਲਿਖ ਕੇ ਕਿਸੇ ਵੱਡੇ ਮੁਕਾਮ ਤੇ ਪਹੁੰਚ ਗਏ ਤਾਂ ਤੁਸੀਂ ਵੀ ਇਸ ਤਰਾਂ ਇੱਕ ਜਰੂਰਤਮੰਦ ਬੱਚੇ ਦੀ ਪੜ੍ਹਾਈ ਲਈ ਮਦਦ ਕਰੋਗੇ। ਸਕੱਤਰ ਰੈਡ ਕਰਾਸ ਸੋਸਾਇਟੀ-ਕਮ-ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰਜ ‘ਤੇ ਇੱਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 10 ਜ਼ਰੂਰਤਮੰਦ ਅਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਦਿੱਤਾ ਜਾਵੇਗਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *