ਪਬਲਿਕ ਸੇਵਾ ਡੈਮੋਕ੍ਰੇਟਿਕ ਫਰੰਟ ਨੇ ਮਤਾ ਪਾ ਕੇ ਕੀਤੀ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਨਖੇਦੀ

Spread the love

ਫਗਵਾੜਾ 2 ਅਪ੍ਰੈਲ ( ਪ੍ਰੀਤ ਕੌਰ ) ਸਮਾਜ ਸੇਵੀ ਜੱਥੇਬੰਦੀ ਪਬਲਿਕ ਸੇਵਾ ਡੈਮੋਕ੍ਰੇਟਿਕ ਫਰੰਟ ਦੀ ਇਕ ਮੀਟਿੰਗ ਫਰੰਟ ਦੇ ਚੇਅਰਮੈਨ ਜਥੇਦਾਰ ਸਰੂਪ ਸਿੰਘ ਖਲਵਾੜਾ ਅਤੇ ਪ੍ਰਧਾਨ ਬਹਾਦਰ ਸਿੰਘ ਸੰਗਤਪੁਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿਲ੍ਹਾ ਜਲੰਧਰ ਦੇ ਪਿੰਡ ਨੰਗਲ (ਫਿਲੌਰ) ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਖਾਲਿਸਤਾਨੀ ਨਾਅਰੇ ਲਿਖਣ ਦੀ ਸਖ਼ਤ ਨਖੇਦੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰਾ ਸਰੂਪ ਸਿੰਘ ਖਲਵਾੜਾ ਅਤੇ ਬਹਾਦਰ ਸਿੰਘ ਸੰਗਤਪੁਰ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਮਾੜੇ ਦੌਰ ਵਿਚੋਂ ਗੁਜਰ ਰਿਹਾ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਤਰਸਯੋਗ ਹੈ ਅਤੇ ਸਰਕਾਰੀ ਮਹਿਕਮਿਆਂ ਵਿਚ ਜਨਤਾ ਦਾ ਕੋਈ ਕੰਮ ਨਹੀਂ ਹੋ ਰਿਹਾ। ਸਰਕਾਰੀ ਦਫਤਰਾਂ ਵਿਚ ਮੁਲਾਜਮ ਨਹੀਂ ਹਨ। ਲੋਕ ਜਰੂਰੀ ਕੰਮ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਹਨ। ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ‘ਚ ਫਰੀ ਇਲਾਜ ਦਾ ਢੋਲ ਪਿੱਟਦੀ ਨਹੀਂ ਥਕਦੀ ਜਦਕਿ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੁਵਿਧਾਵਾਂ ਨਹੀਂ ਹਨ ਅਤੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕ ਇਹਨਾਂ ਹਾਲਾਤਾਂ ਵਿਚ ਪੰਜਾਬ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਪ੍ਰਚਾਰ ਲਈ ਪੰਜਾਬ ਦਾ ਖਜਾਨਾ ਖਾਲੀ ਕਰ ਰਹੇ ਹਨ। ਪੰਜਾਬ ਦਾ ਕਰਜਾ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ। ਲਾਡੋਵਾਲ ਟੋਲ ਪਲਾਜਾ ਦਾ ਰੇਟ ਵਧਾਏ ਜਾਣ ਦੀ ਵੀ ਫਰੰਟ ਆਗੂਆਂ ਨੇ ਸਖ਼ਤ ਨਖੇਦੀ ਕੀਤੀ ਅਤੇ ਕਿਹਾ ਕਿ ਫਗਵਾੜਾ ਤੋਂ ਲੁਧਿਆਣਾ ਜਾਣ ਵਿਚ ਉਨ੍ਹਾਂ ਪੈਟਰੋਲ ਖਰਚ ਨਹੀਂ ਹੁੰਦਾ ਜਿੰਨਾ ਟੋਲ ਟੈਕਸ ਦੇਣਾ ਪੈਂਦਾ ਹੈ। ਫਰੰਟ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਇਹੋ ਰਹੇ ਤਾਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਸੂਬੇ ਵਿਚ ਨਾਮੋ ਨਿਸ਼ਾਨ ਨਹੀਂ ਰਹੇਗਾ। ਇਸ ਮੌਕੇ ਮਧੂ ਸੂਦਨ ਸਿੰਘ ਸੰਘਾ ਸਕੱਤਰ, ਪਰਮਿੰਦਰ ਸਿੰਘ ਜੰਡੂ ਮੀਤ ਪ੍ਰਧਾਨ, ਨਿਰਮਲ ਸਿੰਘ ਪਲਾਹੀ, ਮੱਖਣ ਸਿੰਘ ਮੌਲੀ, ਪ੍ਰਕਾਸ਼ ਸਿੰਘ ਰਾਣੀਪੁਰ, ਹਰਬਲਾਸ ਬਾਲੂ, ਰੇਸ਼ਮ ਸਿੰਘ ਢੰਡੋਲੀ, ਸੁਖਬੀਰ ਸਿੰਘ ਥਾਣੇਦਾਰ, ਅਮਰਜੀਤ ਲਾਲ, ਸਤਨਾਮ ਸਿੰਘ ਜਗਤਪੁਰ ਜੱਟਾਂ, ਸੁੱਚਾ ਸਿੰਘ ਬਿਸ਼ਨਪੁਰ, ਸੁਰਿੰਦਰ ਸਿੰਘ ਦਰਵੇਸ਼ ਪਿੰਡ, ਰਸ਼ਪਾਲ ਸਿੰਘ ਪੀਪਾਰੰਗੀ, ਕੁਲਦੀਪ ਕੁਮਾਰ ਸ਼ਰਮਾ, ਉਂਕਾਰ ਸਿੰਘ ਉੱਚਾ ਪਿੰਡ, ਸੋਹਨ ਸਿੰਘ ਬਘਾਣਾ, ਜਗੀਰ ਸਿੰਘ ਨੰਗਲ, ਡਾ. ਅਸ਼ੋਕ ਕੁਮਾਰ ਭਾਟੀਆ, ਭੁਪਿੰਦਰ ਸਿੰਘ, ਪ੍ਰੇਮ ਸਿੰਘ ਤੀਰ, ਕੁਲਦੀਪ ਸਿੰਘ ਸਰਪੰਚ ਆਦਿ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *