ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਪਿੰਡ ਮੜਾਕ ਵਿਖੇ ਜਾਗਰੂਕਤਾ ਕੈਂਪ

Spread the love
ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਪਿੰਡ ਮੜਾਕ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ 82 ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।ਕੈਂਪ ਦਾ ਆਯੋਜਨ ਡਾ. ਰਾਕੇਸ਼ ਕੁਮਾਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਡਾ. ਗੁਰਦਰਸ਼ਨ ਸਿੰਘ, ਪ੍ਰੋਫੈਸਰ ਬਾਗਬਾਨੀ ਵੱਲੋਂ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਫਤਿਹਜੀਤ ਸਿੰਘ ਸੇਖੋਂ, ਫਾਰਮ ਸਲਾਹਕਾਰ ਸੇਵਾ ਕੇਂਦਰ, ਫਰੀਦਕੋਟ ਨੇ ਝੋਨੇ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਨਦੀਨਾਂ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਨੇ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਡਾ. ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਨੇ ਝੋਨੇ ਦੀ ਫਸਲ ਵਿੱਚ ਮਧਰੇਪਣ ਦੀ ਸਮੱਸਿਆ ਅਤੇ ਇਸ ਤੋਂ ਬਚਾਅ ਦੇ ਉਪਾਵਾਂ ਬਾਰੇ ਵਿਸਥਾਰ ਨਾਲ ਦੱਸਿਆ।ਕੈਂਪ ਦੌਰਾਨ ਕਿਸਾਨਾਂ ਵੱਲੋਂ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਮਾਹਿਰਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕੈਂਪ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *