ਪਿੰਡ ਕੋਟਲੀ ਸੰਘਰ ਵਿਖ਼ੇ ਬੱਚਿਆਂ ਵਲੋਂ ਕਰਵਾਏ ਗਏ ਟੂਰਨਮੈਂਟ ਤੇ ਉਹਨਾਂ ਨੂੰ ਹੌਂਸਲਾ ਦੇਣ ਪਹੁੰਚੇ ਹਨੀ ਫੱਤਣਵਾਲਾ-

Spread the love

ਸ਼੍ਰੀ ਮੁਕਤਸਰ ਸਾਹਿਬ,  ਜੂਨ (ਮਨਜੀਤ ਸਿੱਧੂ):- ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਕੋਟਲੀ ਸੰਘਰ ਦੇ ਗਰੀਬ ਘਰਾਂ ਦੇ ਛੋਟੇ ਬੱਚਿਆਂ ਵਲੋਂ ਪਿੰਡ ਦੀ ਦਾਣਾ ਮੰਡੀ ਵਿੱਚ ਕ੍ਰਿਕਟ ਦਾ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ 30 ਟੀਮਾਂ ਨੇ ਭਾਗ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਸਬੋਧਨ ਕਰਦਿਆ ਹਨੀ ਫੱਤਣਵਾਲਾ ਨੇ ਬੱਚਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਟੂਰਨਾਮੈਂਟ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿੰਦੀ ਹੈ, ਉੱਥੇ ਸਰੀਰ ਦਾ ਵੀ ਵਿਕਾਸ ਹੁੰਦਾ ਹੈ। ਟੂਰਨਾਮੈਂਟ ਦੌਰਾਨ ਕਲੱਬ ਵਲੋ ਹਨੀ ਫੱਤਣਵਾਲਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉੱਥੇ ਹੀ ਹਨੀ ਫੱਤਣਵਾਲਾ ਵਲੋਂ ਕਲੱਬ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਟੂਰਨਾਮੈਂਟ ਕਰਵਾਉਣ ਤੇ ਵਧਾਈ ਦਿੱਤੀ। ਇਸ ਮੌਕੇ ਮੁਕੇਸ਼ ਕੁਮਾਰ, ਡੀ ਸੀ ਧਾਲੀਵਾਲ, ਕੁਲਦੀਪ ਸਿੰਘ ਔਲਖ, ਸੁਖਪ੍ਰੀਤ ਸਿੰਘ, ਲਵਜੀਤ ਸਿੰਘ, ਅਰਮਾਨ ਸਿੰਘ, ਜੱਸੀ, ਸਤਵਿੰਦਰ ਸਿੰਘ, ਸ਼ਿੰਨੂੰ ਹਰਾਜ, ਬੁੱਧਮਾਨ, ਨਵਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *