ਪਿੰਡ ਖਿਆਲਾ ਖੁਰਦ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਹੇ ਕੂੜੇ ਦੇ ਢੇਰ 

Spread the love

ਅੰਮ੍ਰਿਤਸਰ 16ਜੂਨ(ਦਿਨੇਸ਼ ਸੋਨੀ )ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਵਿਖੇ ਭੰਗੂ ਡੇਅਰੀ ਦੇ ਸਾਹਮਣੇ ਪਏ ਹੋਏ ਕੁੜੇ ਦੇ ਢੇਰ ਪਿੰਡ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ਪੱਤਰਕਾਰਾ ਵਲੋ ਜਦ ਇਸ ਪਿੰਡ ਚ ਜਾ ਕੇ ਵੇਖਿਆ ਗਿਆ ਤਾਂ  ਪਿਛਲੀਆਂ ਸਰਕਾਰਾ ਸਮੇਂ ਇਸ ਪਿੰਡ ਦੇ ਸਰਪੰਚਾਂ ਵਲੋ ਪਿੰਡ ਵਿੱਚ ਵਿਕਾਸ ਕਾਰਜ ਕਰਵਾਏ ਵੇਖੇ ਜਾ ਸਕਦੇ ਹਨ ਪ੍ਰੰਤੂ ਓਥੇ ਜਗ੍ਹਾ ਜਗ੍ਹਾ ਲੱਗੇ ਕੂੜੇ ਦੇ ਢੇਰ ਇਹ ਦਸ ਰਹੇ ਹਨ ਕਿ ਪਿਛਲੀਆਂ ਸਰਕਾਰਾ ਦੇ ਸਰਪੰਚ ਸਿਰਫ ਕਾਰਜ ਤੱਕ ਹੀ ਸੀਮਤ ਰਹੇ  ਹਨ ਪਿੰਡ ਵਿੱਚ ਕੂੜੇ ਕਰਕਟ ਨੂੰ ਚੁੱਕਣ ਦਾ ਪ੍ਰਬੰਧ ਕਿਸੇ ਵੀ ਸਰਕਾਰ ਵਲੋ ਨਹੀਂ ਕੀਤਾ ਗਿਆ ਪਿੰਡ ਵਾਸੀਆਂ ਵਲੋ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਪੱਤਰਕਾਰਾ ਨੂੰ ਦੱਸਿਆ ਕਿ ਇਹ ਕੂੜੇ ਦੇ ਢੇਰ ਪਿਛਲੇ 20 ਤੋ 25 ਸਾਲ ਤੋਂ ਇਸੇ ਜਗਾ ਤੇ ਵੇਖੇ ਜਾ ਸਕਦੇ ਹਨ ਜਿਸ ਨਾਲ ਅਨੇਕਾਂ ਗੰਭੀਰ ਬਿਮਾਰੀਆਂ ਫੈਲਣ ਦਾ ਖਤਰਾ ਹਰ ਵੇਲੇ ਬਣਿਆ ਰਹਿੰਦਾ ਹੈ ਪੰਜਾਬ ਚ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵਲੋ ਪੰਜਾਬ ਨੂੰ ਸੱਭ ਤੋਂ ਸੁੰਦਰ ਤੇ ਖੁਸ਼ਹਾਲ ਸੂਬਾ ਬਣਾਉਣ ਦੇ ਬਿਆਨ ਸਮੇਂ ਸਮੇਂ ਤੇ ਦਿੱਤੇ ਜਾਂਦੇ ਹਨ ਪ੍ਰੰਤੂ ਇਸ ਪਿੰਡ ਵਿੱਚ ਜਗ੍ਹਾ ਜਗ੍ਹਾ ਲੱਗੇ ਹੋਏ ਕੂੜੇ ਦੇ ਢੇਰ ਦੀ ਸਾਰ ਕੌਣ ਲਵੇਗਾ ਜੇਕਰ ਸਮਾ ਰਹਿੰਦੇ ਕੂੜੇ ਦੇ ਢੇਰ ਦੀ ਸਫਾਈ ਨਾ ਕਰਵਾਈ ਗਈ ਤਾਂ ਪਿੰਡ ਵਾਸੀਆਂ ਨੂੰ ਗੰਭੀਰ ਬਿਮਾਰੀਆਂ ਨਾਲ ਜੂਝਨਾ  ਪਵੇਗਾ ।।

  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *