ਪਿੰਡ ਨਾਨਕਸਰ ਵਿਖੇ ਬੱਸ ਸਟੈਂਡ ਮਨਜੂਰ ਕਰਨ ਲਈ ਪਿੰਡ ਵਾਸੀਆਂ ਨੇ ਕੀਤਾ ਧੰਨਵਾਦ

Spread the love

ਜੈਤੋ  ਜੂਨ (ਗੁਰਦੀਪ ਸਿੰਘ ਢਿੱਲੋਂ):ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਨਾਨਕਸਰ ਖੇਤਰ ਕੋਟਕਪੂਰਾ ਵੱਲੋਂ ਪਿੰਡ ਨਾਨਕਸਰ ਦੇ ਆਮ ਲੋਕਾਂ ਦੀ ਸਮੱਸਿਆ ਨੂੰ ਮੁੱਖ ਰਖਦੇ ਹੋਏ ਕੇਂਦਰ ਸਰਕਾਰ ਨੂੰ ਅਤੇ   ਪੀ.ਆਰ.ਟੀ.ਸੀ ਨੂੰ ਪਿਛਲੇ ਲੰਬੇ ਸਮੇਂ ਤੋਂ ਪਿੰਡ ਵਿਚ ਬੱਸ ਸਟਾਪ ਬਣਾਉਣ ਦੀ ਮੰਗ ਕੀਤੀ ਗਈ ਸੀ। ਅੱਜ ਪੀ.ਆਰ.ਟੀ.ਸੀ ਡੀਪੂ ਫਰੀਦਕੋਟ ਨੇ ਕੇਂਦਰ ਸਰਕਾਰ ਦੇ ਹੁਕਮਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਨਾਨਕਸਰ ਵੱਲੋਂ ਬੇਨਤੀ ਨੂੰ ਪਰਵਾਨ ਕਰਦਿਆਂ ਬੱਸ ਸਟਾਪ ਨਾਨਕਸਰ ਮਨਜੂਰ ਕਰ ਦਿੱਤਾ ਗਿਆ ਹੈ । ਪੀ.ਆਰ.ਟੀ.ਸੀ ਡੀਪੂ ਫਰੀਦਕੋਟ ਦੀਆਂ ਸਾਰੀਆਂ ਬੱਸਾਂ ਪਿੰਡ ਦੇ ਬੱਸ ਸਟਾਪ ਤੇ ਰੁਕ ਕੇ ਜਾਣਗੀਆਂ । ਪਿੰਡ ਵਾਸੀਆਂ ਨੇ ਇਸ ਗੱਲ ਦੀ ਬਹੁਤ ਖੁਸ਼ੀ ਮਨਾਈ ਅਤੇ ਸਭ ਨੇ ਪੀ.ਆਰ.ਟੀ.ਸੀ ਡੀਪੂ ਫਰੀਦਕੋਟ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਪੀਆਰ ਡੀਸੀ ਦੇ ਨਾਲ ਨਾਲ ਬਾਕੀ ਸਾਰੀਆਂ ਬੱਸਾਂ ਨੂੰ ਵੀ ਇੱਥੇ ਰੋਕਣ ਦੀ ਕਿਰਪਾਲਤਾ ਕੀਤੀ ਜਾਵੇ ਤਾਂ ਕਿ ਪਿੰਡ ਵਾਸੀਆਂ ਨੂੰ ਸਹੂਲਤ ਮਿਲ ਸਕੇ।

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *