ਪਿੰਡ ਪਥਰੇੜੀ (ਰੋਪੜ) ਵਿਖੇ ਗੁਰਮਤਿ ਸਮਾਗਮ ਕੱਲ ਨੂੰ

Spread the love
ਨਿਊ ਚੰਡੀਗੜ੍ਹ, 5 ਜੁਲਾਈ (ਬਜੀਦਪੁਰ) – ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਿੰਡ ਪਥਰੇੜੀ ਛੋਟੀ ‌ ਜਿਲਾ ਰੋਪੜ ਵਿਖੇ 7 ਜੁਲਾਈ ਨੂੰ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰੂ ਘਰ ਦਾ ਨੀਂਹ ਪੱਥਰ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 37 ਸਾਲਾਂ ਤੋਂ ਹਰ ਸਾਲ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸਦੇ ਸੰਬੰਧ ਦੇ ਵਿੱਚ 5 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 7 ਜੁਲਾਈ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। ਜਿਨ੍ਹਾਂ ਵਿੱਚ ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਬਾਬਾ ਸੁਰਜਨ ਸਿੰਘ ਫੂਲ ਵਾਲੇ ਅਤੇ ਸੰਤ ਬਾਬਾ ਦਿਲਵਰ ਸਿੰਘ ਲਖਮੀਪੁਰ ਵਾਲੇ ਸੰਗਤਾਂ ਨੂੰ ਗੁਰਮਤ ਵਿਚਾਰਾਂ ਦੁਆਰਾ ਨਿਹਾਲ ਕਰਨਗੇ ਅਤੇ ਗੁਰੂ ਕੇ ਲੰਗਰ ਟੁੱਟ ਵਰਤਾਏ ਜਾਣਗੇ। ਕਮੇਟੀ ਨੇ ਸਮੂਹ ਇਲਾਕਾ ਵਾਸੀ ਸੰਗਤ ਨੂੰ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *