ਪਿੰਡ ਮਾਣਕੀ ਵਿਖੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

Spread the love

ਸੰਦੌੜ/ਮਾਲੇਰਕੋਟਲਾ , 30 ਮਾਰਚ (ਬੋਪਾਰਾਏ) -ਥਾਣਾ ਸੇਰਪੁਰ ਦੇ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਦੋ ਚਚੇਰੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਮੌਤ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਸਿਕੰਦਰ ਸਿੰਘ(35) ਪੁੱਤਰ ਜਸਦੇਵ ਸਿੰਘ ਅਤੇ ਕੁਲਵਿੰਦਰ ਸਿੰਘ(30) ਪੁੱਤਰ ਗੁਰਮੇਲ ਸਿੰਘ ਚੀਮਾ ਆਪਣੇ ਤਿੰਨ ਹੋਰ ਦੋਸਤਾਂ ਨਾਲ ਪਿੰਡ ਸੰਦੌੜ ਕਿਸੇ ਕੰਮ ਲਈ ਗਏ ਸਨ। ਵਾਪਸੀ ਸਮੇਂ ਸ਼ਾਮ ਨੂੰ 8 ਵਜੇ ਦੇ ਕਰੀਬ ਪਿੰਡ ਮਾਣਕੀ ਨੇੜੇ ਇਹਨਾਂ ਦੀ ਗੱਡੀ ਕਿਸੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਸਿਕੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਤੀਜਾ ਸਾਥੀ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਿਆ ਸੀ ਜਿਸਦੀ ਬਾਅਦ ਵਿੱਚ  ਮੌਤ ਹੋ ਗਈ।। ਪੁਲਿਸ ਵੱਲੋਂ 174 ਦੀ ਕਾਰਵਾਈ ਕਰਨ ਉਪਰੰਤ ਲਾਸਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *