ਪੀ.ਯੂ.ਆਰ.ਸੀ ਕਾਉਣੀ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ।

Spread the love
ਦੋਦਾ, 29 ਅਗਸਤ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ,ਕਾਉਣੀ ਦੀ ਐਨ.ਐਸ.ਐਸ ਯੂਨਿਟ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ,ਕਾਉਣੀ ਦੇ ਡਾਇਰੈਕਟਰ ਡਾ.ਰਜਨੀਸ਼ ਜੀ ਨੇ ਵਿਦਿਆਰਥੀਆਂ ਨੂੰ ਖੇਡ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਇਸਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਹਨਾਂ ਨੇ ਸਾਡੇ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਦੱਸਦੇ ਹੋਏ ਆਖਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਇਸ ਨਾਲ ਜਿੱਥੇ ਅਸੀਂ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਾਂ ਓਥੇ ਹੀ ਅਸੀਂ ਖੇਡਾਂ ਵਿੱਚ ਭਾਗ ਲੈਣ ਨਾਲ ਮਾਨਸਿਕ ਤੌਰ ਤੇ ਵੀ ਮਜਬੂਤ ਹੁੰਦੇ ਹਾਂ। ਖੇਡਾਂ ਵਿੱਚ ਮੁਕਾਬਲੇ ਅਤੇ ਜਿੱਤ ਦੀ ਭਾਵਨਾ ਹੀ ਸਾਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਉਹਨਾਂ ਨੇ ਕਿਹਾ ਕਿ ਖੇਡਾਂ ਸਾਨੂੰ ਭਾਈਚਾਰਾ ਅਤੇ ਸ਼ਹਿਣਸ਼ੀਲਤਾ ਸਿਖਾਉਂਦੀਆਂ ਹਨ। ਇਸ ਮੌਕੇ ਲੈਮਨ ਰੇਸ,ਥ੍ਰੀ ਲੈਗ ਰੇਸ,ਰੱਸੀ ਟੱਪਣਾ, ਅਤੇ ਪਲੈਂਕ ਆਦਿ ਮੁਕਾਬਲੇ ਕਰਵਾਏ ਗਏ। ਲੈਮਨ ਰੇਸ ਵਿੱਚ ਰੇਖਾ (ਬੀ.ਏ ਭਾਗ ਦੂਜਾ) ਨੇ ਪਹਿਲਾ, ਕਿਰਨਜੀਤ (ਬੀ.ਏ ਭਾਗ ਤੀਜਾ) ਨੇ ਦੂਸਰਾ ਅਤੇ ਜਸਪ੍ਰੀਤ (ਬੀ.ਏ ਭਾਗ ਤੀਜਾ) ਨੇ ਤੀਸਰਾ ਸਥਾਨ ਹਾਸਲ ਕੀਤਾ। ਥ੍ਰੀ ਲੈਗ ਰੇਸ ਵਿੱਚ ਗੁਰਮੀਤ ਸਿੰਘ ਅਤੇ ਨਰਵੀਰ ਸਿੰਘ (ਬੀ.ਏ ਭਾਗ ਤੀਜਾ) ਨੇ ਪਹਿਲਾ, ਰੇਖਾ ਅਤੇ ਖੁਸ਼ਮਨ ਕੌਰ ਨੇ ਦੂਸਰਾ ਅਤੇ ਐਸ਼ਪ੍ਰੀਤ ਅਤੇ ਖੁਸ਼ਪ੍ਰੀਤ ਕੌਰ ਨੇ ਤੀਸਰਾ ਅਤੇ ਨੀਲਾਕਸ਼ੀ ਅਤੇ ਮਨਜੋਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਪਲੈਂਕ (ਲੜਕੇ) ਵਿੱਚ ਇੰਦਰਜੀਤ ਸਿੰਘ ਨੇ ਪਹਿਲਾ, ਅਮਨਦੀਪ ਸਿੰਘ ਨੇ ਦੂਸਰਾ ਅਤੇ ਅਮਰਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਪਲੈਂਕ (ਲੜਕੀਆਂ) ਵਿੱਚ ਰਮਨਦੀਪ ਕੌਰ ਨੇ ਪਹਿਲਾ, ਵੀਰਪਾਲ ਕੌਰ ਨੇ ਦੂਸਰਾ ਅਤੇ ਖੁਸ਼ਮਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਰੱਸੀ ਟੱਪਣ ਮੁਕਾਬਲੇ ਵਿੱਚ ਐਸ਼ਪ੍ਰੀਤ ਕੌਰ ਨੇ ਪਹਿਲਾ, ਸੁਖਪਿੰਦਰ ਕੌਰ ਨੇ ਦੂਸਰਾ ਅਤੇ ਕਰਨਵੀਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਪ੍ਰੋਗਰਾਮ ਦੇ ਕਨਵੀਨਰ ਗੁਰਮਨਦੀਪ ਸਿੰਘ ਅਤੇ ਮੈਡਮ ਏਕਤਾ ਰਹੇ। ਇਸ ਮੌਕੇ ਸਮੂਹ ਟੀਚਿੰਗ, ਨੌਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਰਹੇ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *