ਪੁਲਿਸ ਦੀਆਂ ਐਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾਂ ਵੱਲੋਂ ਜਿਲ੍ਹੇ ਦੇ ਰੇਲਵੇ ਸਟੇਸ਼ਨਾ ’ਤੇ ਚੈਕਿੰਗ

Spread the love
ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਨਿਗਰਾਨੀ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਗਤੀਵਿਧੀਆਂ ਉੱਪਰ ਪੈਨੀ ਨਜਰ ਰੱਖਣ ਲਈ ਲਗਾਤਾਰ ਕਦਮ ਉਠਾਏ ਜਾਦੇ ਹਨ। ਇਸੇ ਤਹਿਤ ਅੱਜ ਦਿਨ ਸੋਮਵਾਰ ਨੂੰ ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਐਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾ ਵੀ ਸ਼ਾਮਲ ਸਨ, ਜਿਹਨਾਂ ਨੇ ਰੇਲਵੇ ਸਟੇਸ਼ਨਾ ’ਤੇ ਗਹਿਰਾਈ ਨਾਲ ਜਾਂਚ ਕੀਤੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜੀ.ਆਰ.ਪੀ. ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ ਅਤੇ ਬਿਨਾਂ ਕਿਸੇ ਵਜਾ ਦੇ ਰੇਲਵੇ ਸਟੇਸ਼ਨ ਵਿੱਚ ਘੁੰਮਣ ਵਾਲੇ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਵੀ ’ਵਾਹਨ ਐਪ’ ਰਾਹੀਂ ਜਾਂਚ ਕੀਤੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਵਿੱਚ ਅਮਨ-ਚੈਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਤੌਰ ’ਤੇ ਸ਼ਰਾਰਤੀ ਅਤੇ ਮਾੜੇ ਅਨਸਰਾਂ ਉੱਪਰ ਨਿਗਰਾਨੀ ਰੱਖੀ ਜਾ ਰਹੀ ਹੈ। ਅੱਜ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਐਟੀ-ਸਾਬੋਟੇਜ ਟੀਮਾਂ ਅਤੇ ਸਨੀਫਰ ਡੌਗ ਦੀ ਮਦਦ ਨਾਲ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਦੀ ਜਾਂਚ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ। ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਸੀਂ ਅਪੀਲ ਕਰਦੇ ਹਾਂ ਕਿ ਲੋਕ ਜਨਤਕ ਥਾਵਾਂ ’ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਮਿਲ ਕੇ ਇੱਕ ਸੁਰੱਖਿਅਤ ਤੇ ਸ਼ਾਂਤਮਈ ਸਮਾਜ ਬਣਾਇਆ ਜਾ ਸਕੇ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *