ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਤੇ ਆਸ਼ਾ ਵਰਕਰ ਯੂਨੀਅਨ ਜ਼ਿਲਾ ਫਿਰੋਜ਼ਪੁਰ ਨੇ ਆਪਣੀਆਂ ਮੰਗਾਂ ਸੰਬੰਧੀ ਸਿਵਲ ਸਰਜਨ ਨਾਲ ਕੀਤੀ ਮੀਟਿੰਗ।

Spread the love

ਫਿਰੋਜ਼ਪੁਰ 26 ਮਾਰਚ (ਅਸ਼ੋਕ ਭਾਰਦਵਾਜ)  ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫਿਰੋਜ਼ਪੁਰ ਦੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਸਿਵਲ ਸਰਜਨ ਫਿਰੋਜ਼ਪੁਰ ਨਾਲ ਜਸਵਿੰਦਰ ਸਿੰਘ ਕੌੜਾ ਅਤੇ ਸੰਦੀਪ ਸਿੰਘ ਐਕਸਰੇ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਪ੍ਰੈਸ ਵਿੱਚ ਬਿਆਨ ਜਾਰੀ ਕਰਦਿਆਂ ਨਰਿੰਦਰ ਸ਼ਰਮਾ ਮੀਤ ਪ੍ਰਧਾਨ ਪੰਜਾਬ ਨੇ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ ਕਾਫੀ ਦਿਨ ਪਹਿਲਾਂ ਮੰਗ ਪੱਤਰ ਦਿੱਤਾ ਗਿਆ ਸੀ ਪਰ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਇਹਨਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਜਿਸ ਦੇ ਸੰਬੰਧ ਵਿੱਚ ਸਿਵਲ ਸਰਜਨ ਫਿਰੋਜ਼ਪੁਰ ਨੂੰ ਧਰਨੇ ਦਾ ਨੋਟਿਸ ਦਿੱਤਾ ਗਿਆ। ਜਿਸ ਦੇ ਦਬਾਅ ਸਦਕਾ ਸਰਜਨ ਫਿਰੋਜਪੁਰ ਵੱਲੋਂ ਜਥੇਬੰਧੀਆਂ ਨੂੰ ਬੁਲਾ ਕੇ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਜਿਵੇਂ ਕਿ ਐਨ ਆਰ ਐਚ ਐਮ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਅਤੇ ਉਨਾਂ ਦਾ ਇਨਸੈਂਟਿਵ  ਵੀ ਸਮੇਂ ਸਿਰ ਦਿੱਤ ਜਾਵੇ ਸਿਵਲ ਹਾਸਪਿਟਲ ਫਿਰੋਜ਼ਪੁਰ ਵਿਖੇ ਮਰੀਜ਼ਾਂ ਲਈ ਬਾਥਰੂਮ ਪਾਣੀ ਅਤੇ ਸਾਈਕਲ ਸਟੈਂਡ ਦਾ ਪ੍ਰਬੰਧ ਕੀਤਾ ਜਾਵੇ।  ਜਿਲੇ ਵਿੱਚ ਔਰਤਾਂ ਦੀ ਮਾਹਰ ਡਾਕਟਰ ਅਤੇ ਸਟਾਫ ਨਰਸ ਕਲਾਸ ਫੋਰ ਦੀ ਘਾਟ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇ ਸਿਹਤ ਵਿਭਾਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਮੈਡੀਕਲ ਰੀਵਰਸਮੈਂਟ ਦੇ ਬਿੱਲ ਬਿਨਾਂ ਓਬਜੈਕਸ਼ਨ ਤੋਂ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ ਸੰਦੀਪ ਸਿੰਘ ਐਕਸਰੇ ਪ੍ਰਧਾਨ ਪੰਜਾਬ ਦੇ ਰੁਕੀਆਂ ਇੰਕਰੀਮੈਂਟ ਚਾਲੂ ਕੀਤੀਆਂ ਜਾਣ ਰਾਜਵੰਤ ਕੌਰ ਜ਼ਿਲਾ ਪ੍ਰਧਾਨ ਆਸ਼ਾ ਵਰਕਰ ਯੂਨੀਅਨ ਨੇ ਮੰਗ ਕੀਤੀ ਕਿ ਸਿਵਲ ਹਾਸਪਿਟਲ ਫਿਰੋਜਪੁਰ ਵਿੱਚ ਆਸ਼ਾ ਵਰਕਰ ਨੂੰ ਇੱਕ ਵੱਖਰਾ ਰੂਮ ਦਿੱਤਾ ਜਾਵੇ। ਪੂਰੇ ਜਿਲੇ ਵਿੱਚ ਜਨਾਨਾ ਰੋਗਾਂ ਦੇ ਮਾਹਰ ਦੀ ਭਰਤੀ ਜਲਦੀ ਤੋਂ ਜਲਦੀ ਕਰਵਾਈ ਜਾਵੇ ਆਸ਼ਾ ਵਰਕਰ ਯੂਨੀਅਨ ਵੱਲੋਂ ਆਨਲਾਈਨ ਸੀ ਬੈਗ ਦਾ ਕੰਮ ਕਰਨ ਤੋਂ ਮਨਾ ਕੀਤਾ ਗਿਆ ਮਟਰਨਲ ਡੈਥ ਹੋਣ ਤੋਂ ਬਾਅਦ ਆਸ਼ਾ ਵਰਕਰ ਨੂੰ ਹੀ ਜਿੰਮੇਵਾਰ ਨਾ ਠਹਿਰਾਇਆ ਜਾਵੇ ਆਦਿ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਨਾਲ ਵਿਸਤਾਰ ਪੂਰਕ ਮੀਟਿੰਗ ਕੀਤੀ ਗਈ। ਜਿਸ ਦੇ ਸਬੰਧ ਵਿੱਚ ਸਿਵਿਲ ਸਰਜਨ ਫਿਰੋਜ਼ਪੁਰ ਵਿਸ਼ਵਾਸ ਦਵਾਇਆ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਜਥੇਬੰਦੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਜੇਕਰ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਅਤੇ ਜਲਦੀ ਤੋਂ ਜਲਦੀ ਪ੍ਰੋਸੀਡਿੰਗ ਜਾਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸਿਵਲ ਸਰਜਨ  ਦਫਤਰ ਦਾ ਘਰਾਓ ਕੀਤਾ ਜਾਵੇਗਾ ਇਸ ਵਿੱਚ ਹੋਰਨਾਂ ਤੋਂ ਇਲਾਵਾ ਰਾਮ ਪ੍ਰਸ਼ਾਦ ਪੰਜਾਬ ਸਾ ਬੋਡੀਨੇਟ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ  ਕੌਰ ਜੀਤ ਸਿੰਘ ਜੀ ਨਰਿੰਦਰ ਸਿੰਘ ਪ੍ਰੀਤ ਮੁਖੀਜਾ ਰਮੇਸ਼ ਕੁਮਾਰ ਸਤਨਾਮ ਸਿੰਘ ਮਨਜੀਤ ਸਿੰਘ ਮਨਜੀਤ ਸਿੰਘ ਗੁਰੂ ਹਰਸਾਏ  ਪਰਵੀਰ ਸਿੰਘ ਗੁਰਬਿੰਦਰ ਸਿੰਘ ਵਿਕਰਮਜੀਤ ਸਿੰਘ ਐਕਸਰੇ ਗੁਰਮੇਲ ਸਿੰਘ ਅਜੀਤ ਗਿੱਲ ਸੰਤੋਸ਼ ਕੁਮਾਰੀ ਰਜਵੰਤ ਕੌਰ ਡਲਫੀਨਾ ਪਰਮਜੀਤ ਕੌਰ ਆਦੀ ਇਸ ਮੀਟਿੰਗ ਵਿੱਚ ਹਾਜ਼ਰ ਸਨ                                                             

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *