ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ’ਤੇ ਲਗਾਇਆ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ

Spread the love

ਫਗਵਾੜਾ 21 ਅਪ੍ਰੈਲ (   ਪ੍ਰੀਤ ਕੌਰ ਪ੍ਰੀਤੀ     ) ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ’ਤੇ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ ਲਗਾਇਆ ਗਿਆ। ਇਸ ਦੌਰਾਨ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕ ਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਤੋਂ ਇਲਾਵਾ ਰਾਹਗੀਰਾਂ ਨੂੰ ਫਰੀ ਸਬਜ਼ੀਆਂ ਵੰਡੀਆਂ ਗਈਆਂ। ਮਲਕੀਅਤ ਸਿੰਘ ਰਘਬੋਤਰਾ ਨੇ ਹਰੀਆਂ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਰੋਜ਼ਾਨਾ ਦੀ ਰੁਟੀਨ ਵਿੱਚ ਹਰੀਆਂ ਸਬਜ਼ੀਆਂ ਦਾ ਸੇਵਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਹਰੀਆਂ ਸਬਜ਼ੀਆਂ ਵਿਟਾਮਿਨ, ਪ੍ਰੋਟੀਨ ਅਤੇ ਖਣਿਜਾਂ ਦਾ ਭੰਡਾਰ ਹੁੰਦੀਆਂ ਹਨ। ਉਨ੍ਹਾਂ ਇਸ ਸੇਵਾ ਨੂੰ ਲਗਾਤਾਰ ਜਾਰੀ ਰੱਖਣ ਦੀ ਗੱਲ ਵੀ ਕਹੀ। ਅੱਜ ਦੇ ਲੰਗਰ ਵਿਚ ਸਬਜੀਆਂ ਦੀ ਸੇਵਾ ਸਮਾਜ ਸੇਵਕ ਮਨੋਹਰ ਲਾਲ ਅਤੇ ਉਹਨਾਂ ਦੇ ਪੁੱਤਰ ਪਵਨ ਕੁਮਾਰ ਵਲੋਂ ਨਿਭਾਈ ਗਈ। ਸਬਜ਼ੀਆਂ ਵੰਡਣ ‘ਚ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਵਿਜੇ ਕੁਮਾਰ ਤੋਂ ਇਲਾਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਸਕੱਤਰ ਸੁਰਿੰਦਰ ਪਾਲ ਨੇ ਯੋਗਦਾਨ ਪਾਇਆ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *