*ਪੰਜਾਬੀ ਯੂਨੀ.ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ ਦੇਖਿਆ

Spread the love

ਰਾਮਪੁਰਾ ਫੂਲ ( ਜਸਵੰਤ ਦਰਦ ਪ੍ਰੀਤ)

ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ ਮਾਲਵਾ ਕਾਲਜ (ਨੇਬਰਹੁੱਡ ਕੈਂਪਸ) ਰਾਮਪੁਰਾ ਫੂਲ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦਿਖਾਉਣ ਦਾ ਉਪਰਾਲਾ ਕੀਤਾ ਗਿਆ। ਰਾਜਨੀਤੀ ਵਿਗਿਆਨ ਭਾਗ ਦੇ ਬੀ.ਏ ਅਤੇ ਐਮ.ਏ ਦੇ ਵਿਦਿਆਰਥੀ ਪੰਜਾਬ ਵਿਧਾਨ ਸਭਾ ਬਜਟ  ਸੈਸ਼ਨ ਦੇਖਣ ਲਈ ਚੰਡੀਗੜ੍ਹ ਗਏ। ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਅਤੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਅਜਿਹੇ ਸ਼ਲਾਂਗਾ ਯੋਗ ਕਦਮ ਚੁੱਕ ਕੇ ਜਾਣੇ ਬਹੁਤ ਹੀ ਲਾਹੇਵੰਦ ਹਨ, ਜਿਸ ਨਾਲ ਵਿਦਿਆਰਥੀਆਂ ਅੰਦਰ ਰਾਜਨੀਤੀ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ ਅਤੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਉਤਪੰਨ ਹੁੰਦਾ ਹੈ। ਰਾਜਨੀਤੀ ਵਿਭਾਗ ਦੇ ਮੁਖੀ ਪ੍ਰੋਫੈਸਰ ਕੁਲਵੀਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਅੰਦਰ ਰਾਜਨੀਤੀ ਪ੍ਰਤੀ ਉਤਸਾਹ ਪੈਦਾ ਕਰਨਾ ਅਤੇ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਉਣਾ ਹੈ। ਪੰਜਾਬੀ ਯੂਨੀਵਰਸਿਟੀ ਟੀ ਪੀ ਡੀ ਮਾਲਵਾ ਕਾਲਜ ਤੇ ਵਿਦਿਆਰਥੀ ਵਿਧਾਨ ਸਭਾ ਬਜਟ ਸੈਸ਼ਨ ਦੀ ਲਾਈਵ ਕਾਰਵਾਈ ਦੇਖ ਕੇ ਬਹੁਤ ਉਤਸਾਹਿਤ ਹੋਏ, ਵਿਦਿਆਰਥੀਆਂ ਵਿੱਚ ਰਾਜਨੀਤੀ ਪ੍ਰਤੀ ਜਗਿਆਸਾ ਅਤੇ ਚੇਤਨਾ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਉਣੇ ਬਹੁਤ ਜਰੂਰੀ ਹਨ। ਵਿਧਾਨ ਸਭਾ ਸੈਸ਼ਨ ਦੇ ਨਾਲ ਵਿਦਿਆਰਥੀਆਂ ਨੇ ਸੁਖਨਾ ਲੇਕ ਅਤੇ ਛੱਤਬੀੜ ਜੂ ਘਰ ਵੀ ਦੇਖਿਆ। ਟੀ.ਪੀ.ਡੀ ਮਾਲਵਾ ਕਾਲਜ ਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਕੁਲ 44 ਵਿਦਿਆਰਥੀ ਅਤੇ 4 ਸਟਾਫ ਮੈਂਬਰ ਜਿਨਾਂ ਵਿੱਚ ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਹਰਵਿੰਦਰ ਸਿੰਘ, ਪ੍ਰੋ. ਸੁਖਦੀਪ ਸਿੰਘ ਅਤੇ ਪ੍ਰੋ. ਸੀਮਾ ਰਾਣੀ ਜੀ ਨੇ ਹਿੱਸਾ ਲਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *