ਪੰਜਾਬ ‘ਚ ਬੱਚਿਆਂ ਦਾ ਗੁੰਮ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ: ਹੌਲਦਾਰ ਸੰਦੀਪ ਸਿੰਘ

Spread the love

ਅੰਮ੍ਰਿਤਸਰ 19ਅਪ੍ਰੈਲ(ਦਿਨੇਸ਼ ਸੋਨੀ) ਪੰਜਾਬ ਵਿੱਚ ਬੱਚੇ ਗੁੰਮ ਹੋਣ ਦੀਆ ਘਟਨਾਵਾਂ ਅਕਸਰ ਵਧਦੀਆਂ ਜਾ ਰਹੀਆਂ ਹਨ ਜ਼ੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵਿੱਚ ਤੈਨਾਤ ਹੌਲਦਾਰ ਸੰਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੇ ਸਾਰੇ ਸਕੂਲਾਂ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ   ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਘਰ ਦਾ ਪਤਾ ਅਤੇ ਫੋਨ ਨੰਬਰ ਜ਼ਰੂਰ ਯਾਦ ਕਰਵਾਉਣ ਕਿਉਕਿ ਅਕਸਰ ਵੇਖਣ ਵਿੱਚ ਆਇਆ ਹੈ ਕਿ ਕਈ ਵਾਰੀ ਬੱਚੇ ਆਪਣੇ ਮਾਤਾ ਪਿਤਾ ਨਾਲ ਘਰੋ ਬਾਹਰ ਦੂਰ ਕਿਤੇ ਘੁੰਮਣ ਲਈ ਨਿਕਲਦੇ ਹਨ ਅਤੇ ਉੱਥੇ ਗੁੰਮ ਹੋ ਜਾਂਦੇ ਹਨ ਜਿਸ ਨਾਲ ਬੱਚੇ ਦੇ ਮਾਤਾ ਪਿਤਾ ਨੂੰ ਬੱਚੇ ਨੂੰ ਲੱਭਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਲੈਣੀ ਪੈਂਦੀ ਹੈ ਜ਼ਿਆਦਾਤਰ ਗੁੰਮ ਹੋਏ ਬੱਚਿਆਂ ਨੂੰ ਆਪਣੇ ਘਰ ਦਾ ਮੋਬਾਈਲ ਨੰਬਰ ਅਤੇ ਪਤਾ ਵੀ ਯਾਦ ਨਹੀਂ ਹੁੰਦਾ ਟ੍ਰੈਫਿਕ ਹੌਲਦਾਰ ਸੰਦੀਪ ਸਿੰਘ ਨੇ ਕਿਹਾ ਕਿ ਓਹਨਾ ਵਲੋ  ਬਹੁਤ ਵਾਰ ਮਾਪਿਆ ਨਾਲੋ ਗੁੰਮ ਹੋਏ ਬੱਚਿਆਂ ਨੂੰ ਲੱਭ ਕੇ ਪਰਿਵਾਰ ਹਵਾਲੇ  ਕੀਤਾ ਗਿਆ ਹੈ ਹੌਲਦਾਰ ਸੰਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ,ਪੰਜਾਬ ਸਕੂਲ ਸਿੱਖਿਆ ਸਕੱਤਰ,ਡਾਇਰੈਕਟਰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਅਤੇ ਸਮੂਹ ਸਕੂਲ ਮੈਨੇਜਮੈਂਟ ਅਤੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ  ਨੂੰ ਪੜ੍ਹਾਈ ਦੇ ਨਾਲ ਨਾਲ ਘਰ ਦਾ ਪਤਾ ਅਤੇ ਮੋਬਾਇਲ ਨੰਬਰ ਆਦਿ ਜਰੂਰੀ ਯਾਦ ਜ਼ਰੂਰ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾਣ  ।।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *