ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

Spread the love
ਤਰਨ ਤਾਰਨ/ਸਰਾਏ ਅਮਾਨਤ ਖਾਂ, 30 ਮਾਰਚ (ਅਜੀਤ ਸਿੰਘ ਘਰਿਆਲਾ, ਗੁਰਸ਼ਰਨ ਸਿੰਘ ਔਲਖ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਨੇ ਇੱਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨ ਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਇਸ ਸਬੰਧੀ ਐਫਆਈਆਰ ਨੰਬਰ 27 ਮਿਤੀ 29 ਮਾਰਚ, 2025 ਨੂੰ ਤਹਿਤ ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਖਾ  ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਫੋਟੋ ਨੰ.30/2-ਸਵਿਫਟ ਗੱਡੀ ਅਤੇ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਵਿਅਕਤੀ ਪੁਲਿਸ ਪਾਰਟੀ ਨਾਲ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *