ਪੰਜਾਬ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਰਾਜ ਪੱਧਰੀ ‘ਮਹਾਰਾਜਾ ਅਗਰਸੈਨ ਜਯੰਤੀ’ ਸਮਾਰੋਹ ਦਾ ਕਾਰਡ ਰਿਲੀਜ਼

Spread the love

ਸ਼੍ਰੀ ਮੁਕਤਸਰ ਸਾਹਿਬ, 03 ਅਗਸਤ ()- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਚਹਿਲ ਪੈਲੇਸ ਵਿਖੇ 21 ਸਤੰਬਰ ਦਿਨ ਐਤਵਾਰ ਨੂੰ ਮਨਾਏ ਜਾ ਰਹੇ ਸੂਬਾ ਪੱਧਰੀ ਮਹਾਰਾਜਾ ਅਗਰਸੈਨ ਜਨਮ ਸਮਾਰੋਹ ਦਾ ਕਾਰਡ ਅਗਰਵਾਲ ਸਭਾ ਦੇ ਪੰਜਾਬ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮਹਾਂ ਮੰਤਰੀ ਪਵਨ ਸਿੰਗਲ, ਅਗਰਵਾਲ ਸਭਾ ਦੇ ਚੇਅਰਮੈਨ ਬਲਦੇਵ ਸਹਾਏ ਗਰਗ, ਸ਼੍ਰੀ ਮੁਕਤਸਰ ਸਾਹਿਬ ਤੋਂ ਅਗਰਵਾਲ ਸਭਾ ਦੇ ਪ੍ਰਧਾਨ ਤਰਸੇਮ ਗੋਇਲ ਅਤੇ ਸਰਪ੍ਰਸਤ ਹਰੀਪਾਲ ਬਾਂਸਲ ਵੀ ਮੌਜੂਦ ਸਨ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੋਇਲ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਬਾਅਦ ਦੁਪਹਿਰ 3 ਵਜੇ ਝੰਡਾ ਪੂਜਨ ਤੇ ਜੋਤ ਪ੍ਰਜਵੱਲਿਤ ਕਰਕੇ ਕੀਤੀ ਜਾਵੇਗੀ। ਪ੍ਰਧਾਨ ਗੋਇਲ ਨੇ ਸਮੁੱਚੇ ਅਗਰਵਾਲ ਸਮਾਜ ਨੂੰ ਅਪੀਲ ਕੀਤੀ ਕਿ ਉਹ ਇਸ ਰਾਜ ਪੱਧਰੀ ਸਮਾਗਮ ’ਚ ਪਰਿਵਾਰਾਂ ਸਮੇਤ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣ ਤਾਂ ਜੋ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਮਹਾਰਾਜਾ ਅਗਰਸੈਨ ਜੀ ਦੇ ਜੀਵਨ ਕਾਲ ਬਾਰੇ ਜਾਨਣ ਦਾ ਮੌਕਾ ਮਿਲੇ ਤੇ ਉਨ੍ਹਾਂ ਵਲੋਂ ਦਰਸਾਏ ਗਏ ਰਸਤਿਆਂ ’ਤੇ ਚੱਲ ਸਕਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *