ਪੰਜਾਬ ਵਿੱਚ ਮਹਿਜ਼ ਖਾਨਾਪੂਰਤੀ ਬਣਕੇ ਰਹਿ ਗਈ ਹੈ ‘ਚਲੋ ਸਰਕਾਰੀ ਸਕੂਲ’ ਮੁਹਿੰਮ

Spread the love

ਫਗਵਾੜਾ-ਚੰਡੀਗੜ੍ਹ 28 ਮਾਰਚ (ਪ੍ਰੀਤ ਕੌਰ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਚਲਾਈ ਚਲੋ ਸਰਕਾਰੀ ਸਕੂਲ ਯੋਜਨਾ ਮਹਿਜ਼ ਖਾਨਾਪੂਰਤੀ ਬਣ ਕੇ ਰਹਿ ਗਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸਰਕਾਰੀ ਅੰਕੜੇ ਬੋਲਦੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ 99 ਫੀਸਦੀ ਅਧਿਆਪਕਾਂ ਦੇ ਬੱਚੇ ਹਾਲੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਮੰਤਰੀ, ਵਿਧਾਇਕ ਜਾਂ ਹੋਰ ਆਗੂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਪਹਿਲ ਦੇਣਗੇ ਤਾਂ ਫਿਰ ਉਹ ਕਿਸ ਮੂੰਹ ਨਾਲ ਆਪਣੇ ਕਰਮਚਾਰੀਆਂ ਨੂੰ ਅਜਿਹਾ ਨਾ ਕਰਨ ਲਈ ਪ੍ਰੇਰਣਗੇ। ਉਨਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਹੁਣ ਪਿੰਡਾਂ ਦੇ ਲੋਕ ਵੀ ਆਪਣੇ ਬੱਚੇ ਦੇ ਉਜਵਲ ਭਵਿੱਖ ਲਈ ਪ੍ਰਾਈਵੇਟ ਸਕੂਲਾਂ ਨੂੰ ਤਵੱਜੋਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਆਉਣ ਤੋਂ ਪਹਿਲਾਂ ਕੋਵਿਡ ਕਾਰਨ ਬੇਸ਼ੱਕ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧੀ ਸੀ ਪਰ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ।

ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੱਲੋਂ ਬਣਾਏ ਸਮਾਰਟ ਸਕੂਲਾਂ ਦਾ ਨਾਮ ਸਕੂਲ ਆਫ਼ ਐਮੀਨੈਂਸ ਕਰਨ ਨਾਲ ਸੂਬੇ ਦੀ ਸਿੱਖਿਆ ਨੀਤੀ ਵਿੱਚ ਸੁਧਾਰ ਨਹੀਂ ਹੋ ਸਕਦਾ ਬਲਕਿ ਇਸ ਲਈ ਵਿਆਪਕ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ।

ਸ਼੍ਰੀ ਖੰਨਾ ਨੇ ਕਿਹਾ ਕਿ ਬੱਚਿਆਂ ਨੂੰ ਕਿੱਤਾ-ਮੁਖੀ ਪੜ੍ਹਾਈ ਕਰਵਾਉਣ ਵੱਲ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ । ਬੱਚਿਆਂ ਨੂੰ ਪੜ੍ਹਾਉਣ ਲਈ ਨਿਯੁਕਤ ਕੀਤੇ ਅਧਿਆਪਕ ਆਪਣੇ ਭਵਿੱਖ ਨੂੰ ਲੈ ਕੇ ਚਿੰਤਿਤ ਹਨ ਅਤੇ ਲਗਾਤਾਰ ਧਰਨੇ-ਪ੍ਰਦਰਸ਼ਨ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਹੜੇ ਮਾਪਿਆਂ ਦੀ ਹਿੰਮਤ ਪਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ।

ਉਨ੍ਹਾਂ ਮੁੱਖ ਮੰਤਰੀ ਸਮੇਤ ਸਾਰੇ ਹੀ ਮੰਤਰੀ ਮੰਡਲ ਨੂੰ ਅਪੀਲ ਕੀਤੀ ਕਿ ਫੋਕੀ ਬਿਆਨਬਾਜ਼ੀ ਕਰਨ ਨਾਲੋਂ ਜਮੀਨੀ ਪੱਧਰ ‘ਤੇ ਕੰਮ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕੋਈ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਰਕਾਰ ਵੀ ਜਾਣੂ ਹੋ ਚੁੱਕੀ ਹੈ ਕਿ ਹੁਣ ਲੋਕ ਉਸ ਦੀਆਂ ਭਰਮਾਊ ਨੀਤੀਆਂ ‘ਤੇ ਕੋਈ ਭਰੋਸਾ ਨਹੀਂ ਕਰਨਗੇ ਇਸ ਲਈ ਉਹ ਵੀ ਹੁਣ ਡੰਗ ਟਪਾਊ ਨੀਤੀ ਤੇ ਕੰਮ ਕਰ ਰਹੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *