ਪੰਜਾਬ ਸਰਕਾਰ ਦੇ ਚੌਥੇ ਬੱਜਟ ਵਿੱਚ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ਦੀ ਨਿਖੇਧੀ

Spread the love

 ਅਮ੍ਰਿਤਸਰ27 ਮਾਰਚ(ਦਿਨੇਸ਼ ਸੋਨੀ ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਰੈਲੀ ਵਿਚ 25 ਮਾਰਚ ਨੂੰ ਮੋਹਾਲੀ ਵਿਖੇ ਕੀਤੀਆਂ ਗਈ ਰੈਲੀ ਅਤੇ ਵਿਧਾਨ ਸਭਾ ਵੱਲ ਕੀਤੇ ਗਏ ਮਾਰਚ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ। ਇਸ ਸਬੰਧੀ ਬਿਆਨ ਜਾਰੀ ਕਰਦਿਆਂਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 /22ਬੀ ਦੇ ਪੰਜਾਬ ਪ੍ਰਧਾਨ  ਰਣਜੀਤ ਸਿੰਘ ਰਾਣਵਾ, ਸੂਬਾ ਆਗੂ ਜ਼ਿਲਾ ਕਨਵੀਨਰ ਪ੍ਰਭਜੀਤ ਸਿੰਘ ਉੱਪਲ ਪ੍ਰੈੱਸ ਸਕੱਤਰ ਤੇਰਾਜਦੀਪ ਸਿੰਘ ਹੁਸ਼ਿਆਰਪੁਰ ਪ੍ਰੈਸ ਨੂੰ ਜਾਣਕਾਰੀ ਦੇਦੇ  ਆਖਿਆ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬੱਜਟ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾ ਨਾਲ ਧੋਖਾ ਕੀਤਾ ਗਿਆ ਹੈ। ਉਹਨਾ ਨੇ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਨ, ਐਨ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਤਹਿ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਮੁੜ ਬਹਾਲ ਕਰਨ, ਡੀ.ਏ. ਨੂੰ ਕੇਂਦਰ ਨਾਲ ਲਿੰਕ ਕਰਕੇ ਰਹਿੰਦੇ ਸਾਰੇ ਬਕਾਇਆਂ ਦਾ ਭੁਗਤਾਨ ਕਰਨ, ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਾਰੇ ਬਕਾਏ ਤਿੰਨ ਕਿਸ਼ਤਾਂ ਵਿੱਚ ਅਦਾ ਕਰਨ, 17-07-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲਾਂ ਨਾਲ ਜੋੜਨ, ਮੁਲਾਜ਼ਮਾਂ ਦੇ ਪਰਖ ਸਮੇਂ ਸਬੰਧੀ 15-01-15 ਦੇ ਪੱਤਰ ਨੂੰ ਰੱਦ ਕਰਕੇ ਪਰਖ ਸਮਾਂ 2 ਸਾਲ ਕਰਨ ਅਤੇ ਵਿਕਾਸ ਕਰ ਦੇ ਨਾਮ ਹੇਠ ਪ੍ਰਤੀ ਮਹੀਨਾ 200 ਰੁਪਏ ਜਜੀਏ ਨੂੰ ਰੱਦ ਕਰਨ ਦੀਆਂ ਚੋਣ ਗਾਰੰਟੀਆਂ ਦਿੱਤੀਆਂ ਗਈਆਂ ਸਨ ਪ੍ਰੰਤੂ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਚੌਥੇ ਬੱਜਟ ਵਿੱਚ ਵੀ ਇਹਨਾ ਗਾਰੰਟੀਆਂ ਬਾਰੇ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ ਇਸ ਸਬੰਧੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਮਾਣ ਭੱਤਾ ਵਰਕਰਾਂ ਅਤੇ ਪੈਨਸ਼ਨਰਾਂ ਨੂੰ 27-28 ਮਾਰਚ ਨੂੰ ਸਮੁੱਚੇ ਪੰਜਾਬ ਅੰਦਰ ਥਾਂ ਥਾਂ ‘ਤੇ 2025-26 ਦੇ ਬੱਜਟ ਦੀਆਂ ਕਾਪੀਆਂ ਫੂਕਣ ਦਾ ਸੱਦਾ ਦਿੱਤਾ ਅਤੇ ਅਪੀਲ ਕੀਤੀ ਕਿ ਇਸ ਤਰ੍ਹਾਂ ਕਰਦੇ ਵਕ਼ਤ ਬੱਜਟ ਡਾਕੂਮੈਂਟ ਦੇ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਸਾਹਿਬ ਦੀ ਤਸਵੀਰ ਵਾਲੇ ਟਾਈਟਲ ਪੰਨੇ ਨੂੰ ਸਤਿਕਾਰ ਸਹਿਤ ਉਤਾਰ ਲਿਆ ਜਾਵੇ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *