ਪੰਜਾਬ ਸਿੱਖਿਆਂ ਕ੍ਰਾਂਤੀ ਤਹਿਤ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਕਰਵਾਇਆ ਗਿਆ ਸ਼ਾਨਦਾਰ ਪ੍ਰੋਗਰਾਮ

Spread the love

ਪੱਟੀ ਸਦੀਕ, 20 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਿੱਖਿਆਂ ਕ੍ਰਾਂਤੀ ਤਹਿਤ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਸ਼੍ਰੀ ਨੀਰਜ ਕੁਮਾਰ ਸੀਐਚਟੀ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਕਮਰਾ ਦੀ ਰਿਪੇਰਿੰਗ ਦਾ ਉਦਘਾਟਨ ਸ਼੍ਰੀ ਅਮਰਦੀਪ ਸਿੰਘ ਗੋਲਡੀ ਸਾਹਿਬ ਦੇ ਪਿਤਾ ਸ. ਗੁਰਚਰਨ ਸਿੰਘ ਮੁਸਾਫ਼ਰ ਨੇ ਸ਼ਿਰਕਤ ਕੀਤੀ ਅਤੇ ਇਸ ਮੌਕੇ ਤੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਦੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਤੋਂ ਇਲਾਵਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼੍ਰੀ ਸਤੀਸ਼ ਕੁਮਾਰ ਸਿੱਖਿਆਂ ਬਲਾਕ ਅਫ਼ਸਰ, ਸ਼੍ਰੀ ਭਜਨ ਲਾਲ ਬੱਲੂਆਣਾ ਸਰਪੰਚ, ਅੰਗਰੇਜ਼ ਸਿੰਘ ਬਰਾੜ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਗੁਰੀ ਬਲਾਕ ਕੁਵਾਈਡੀਨੇਟਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਦੌਰਾਨ ਮੁੱਖ ਮਹਿਮਾਨ ਸ. ਗੁਰਚਰਨ ਸਿੰਘ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਅਤੇ ਸਰਪੰਚ ਬੱਲੂਆਣਾ ਨੇ ਆਏ ਹੋਏ ਲੋਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ‌। ਸਟੇਜ ਸੈਕਟਰੀ ਦੀ ਭੂਮਿਕਾ ਗੁਰਬਖਸ਼ ਸਿੰਘ ਅਤੇ ਗੁਰਜੀਤ ਸਿੰਘ ਨੇ ਨਿਭਾਈ। ਅਖੀਰ ‘ਚ ਪ੍ਰਿੰਸੀਪਲ ਸਿੰਘ ਧਾਲੀਵਾਲ ਨੇ ਆਏ ਹੋਏ ਪਤਵੰਤਿਆਂ ਸੱਜਣਾ ਦਾ ਧੰਨਵਾਦ ਕੀਤਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *